DC ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਦਾ ਲਿਆਂ ਜਾਇਜਾ
* ਅਪ੍ਰੈਲ ਮਹੀਨੇ ਦੌਰਾਨ 51179 ਵੱਖ ਵੱਖ ਪੈਨਸ਼ਨ ਸਕੀਮਾਂ ਦੇ ਲਾਭਪਾਤਰੀਆਂ ਨੂੰ 07 ਕਰੋੜ 76 ਲੱਖ 98 ਹਜਾਰ 500 ਰੁਪਏ ਦੀ ਵਿੱਤੀ ਸਹਾਇਤਾਂ ਤਕਸੀਮ
* ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਜ਼ਿਲ੍ਹੇ ਦੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ- ਵਿਰਾਜ ਐਸ.ਤਿੜਕੇ
ਮਾਲੇਰਕੋਟਲਾ 03 ਜੂਨ 2025 - ਜ਼ਿਲ੍ਹਾ ਪ੍ਰਸਾਸ਼ਨ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਤਤਪਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਲੋਕ ਸਕੀਮਾਂ ਦਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਦਾ ਜਾਇਜਾ ਲੈਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੂਰ ਦਰਾਡੇ ਪੇਂਡੂ ਖੇਤਰ ਵਿਚ ਰਹਿ ਰਹੇ ਲੋਕਾਂ ਅਤੇ ਜਰੂਰਤਮੰਦਾਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾਣ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਜਾਵੇ ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਨੇ ਵਿਭਾਗੀ ਕਾਰਜਗੁਜਾਰੀ ਤੋਂ ਅਵਗਤ ਕਰਵਾਉਂਦੀਆਂ ਦੱਸਿਆ ਕਿ ਵਿਭਾਗ ਵਲੋਂ ਅਪ੍ਰੈਲ ਮਹੀਨੇ ਦੌਰਾਨ 51179 ਵੱਖ ਵੱਖ ਪੈਨਸ਼ਨ ਸਕੀਮਾਂ ਦੇ ਲਾਭਪਾਤਰੀਆਂ ਨੂੰ 07 ਕਰੋੜ 76 ਲੱਖ 98 ਹਜਾਰ 500 ਰੁਪਏ ਦੀ ਵਿੱਤੀ ਸਹਾਇਤਾਂ ਤਕਸੀਮ ਕੀਤੀ ਗਈ ਹੈ। ਜਿਸ ਵਿੱਚ ਬੁਢਾਪਾ ਪੈਨਸ਼ਨਰ ਸਕੀਮ ਤਹਿਤ 1500 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਕਰੀਬ 33,120 ਲਾਭਪਾਤਰੀਆਂ ਨੂੰ ਕਰੀਬ 4 ਕਰੋੜ 96 ਲੱਖ 80 ਹਜਾਰ ਰੁਪਏ ਦੀ ਵੰਡ ਕੀਤੀ ਗਈ ਹੈ। ਇਸੇ ਤਰ੍ਹਾਂ 10735 ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ 01 ਕਰੋੜ 61 ਲੱਖ 2500 ਰੁਪਏ ਦੀ ਰਾਸ਼ੀ ਵਿਤਰਨ ਕੀਤੀ ਗਈ ਹੈ । 2871 ਆਸਰਿਤ ਬੱਚਿਆਂ ਨੂੰ 4306500 ਰੁਪਏ ,5073 ਅਪੰਗ 7609500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 111 ਦਿਵਿਆਂਗਜਨ ਵਿਦਿਆਰਥੀਆਂ ਨੂੰ ਕਰੀਬ 02 ਲੱਖ 84 ਹਜਾਰ 400 ਰੁਪਏ ਬਤੌਰ ਵਜੀਫਾ ਰਾਸ਼ੀ ਵੱਜੋਂ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾ ਤੱਕ ਪੁੱਜਦਾ ਕਰਨ ਲਈ ਪੈਨਸ਼ਨ ਜਾਗਰੂਕਤਾ ਮੁਹਿੰਮ ਵੰਡੀ ਜਾਵੇ ਤਾਂ ਜੋ ਯੋਗ ਲਾਭਪਾਤਰੀ ਬਿਨ੍ਹਾਂ ਪੈਨਸ਼ਨ ਤੋਂ ਵਾਝਾ ਨਾ ਰਹਿ ਸਕੇ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ,ਆਂਗਣਵਾੜੀ ਸਰਵਿਸ ਸਕੀਮ,ਆਂਗਣਵਾੜੀ ਕੇਂਦਰਾਂ ਸਬੰਧੀ ਵੀ ਜਾਇਜਾ ਲਿਆ । ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਲਿੰਗ ਆਧਾਰਤ ਹਿੰਸਾ, ਪੋਕਸੋ ਆਦਿ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਤਾਂ ਜੋ ਘਰੇਲੂ ਹਿੰਸਾ, ਦਾਜ ਰੋਕੂ ਐਕਟ ਗਾਲੀ ਗਲੋਚ ਦੀਆਂ ਘਟਨਾਵਾਂ ਤੋਂ ਕੰਟਰੋਲ ਕੀਤਾ ਜਾ ਸਕੇ ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਚਾਈਲਡ ਬੈਗਿੰਗ ਅਤੇ ਲੇਬਰ ਨੂੰ ਰੋਕਣ ਲਈ ਵਿਸੇ਼ਸ ਜਾਗਰੂਕਤਾ ਅਭਿਆਨ ਚਲਾਏ ਜਾਣ ਤਾਂ ਜੋ ਆਮ ਲੋਕਾਂ ਦੇ ਨਾਲ ਨਾਲ ਸੋਸਣ ਦਾ ਸਿਕਾਰ ਹੋਣ ਵਾਲੇ ਬੱਚਿਆ ਦੇ ਅਧਿਕਾਰਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ । ਉਨ੍ਹਾਂ ਚਾਈਲਡ ਹੈਲਪ ਲਾਈਨ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਵੀ ਨਿਰਦੇਸ਼ ਦਿੱਤੇ ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ , ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ, ਸੀ.ਡੀ.ਪੀ.ਓ ਪਵਨ ਕੁਮਾਰ, ਡੀ.ਐਸ.ਐਸ.ਓ ਜਸਵੀਰ ਕੌਰ ਮੌਜੂਦ ਸਨ।