ਜਮਹੂਰੀ ਅਧਿਕਾਰ ਸਭਾ ਜੂਨ ਕਾਮਰੇਡ ਅਮਰੀਕ ਸਿੰਘ ਪਨਿਆੜ ਦੇ ਸ਼ਹੀਦੀ ਸਮਾਗਮ ਵਿੱਚ ਕਰੇਗੀ ਸ਼ਮੂਲੀਅਤ
- 22 ਜੂਨ ਸਭਾ ਵੱਲੋਂ ਜਮਹੂਰੀ ਹੱਕਾਂ, ਸ਼ਹਿਰੀ ਅਜ਼ਾਦੀਆਂ ਤੇ ਮਨੁੱਖੀ ਅਧਿਕਾਰਾਂ ਦੀ ਚੇਤਨਾ ਕਨਵੈਨਸ਼ਨ ਕਰਵਾਈ ਜਾਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ 3 ਜੂਨ 2025 - ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਜਗਜੀਵਨ ਲਾਲ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਕਾਰਵਾਈ ਸਾਂਝੀ ਕਰਦਿਆਂ ਜਿਲ੍ਹਾ ਪ੍ਰੈਸ ਸਕੱਤਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 9 ਜੂਨ ਕਾਮਰੇਡ ਅਮਰੀਕ ਸਿੰਘ ਪਨਿਆੜ ਦੇ 35 ਵੇਂ ਸ਼ਹੀਦੀ ਸਮਾਗਮ ਦੌਰਾਨ ਸਭਾ ਵੱਲੋਂ ਵੱਧ-ਚੜ ਕੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ।
ਇਕ ਹੋਰ ਕੀਤੇ ਫੈਸਲੇ ਅਨੁਸਾਰ 25 ਜੂਨ 1975 ਤੋਂ ਲੈ ਕੇ 21 ਮਾਰਚ 1977 ਲਗਭਗ 21 ਮਹੀਨੇ ਉਸ ਸਮੇਂ ਦੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਮਰਜੈਂਸੀ ਲਗਾ ਕੇ ਸਾਰੇ ਦੇਸ਼ ਨੂੰ ਜੇਲ੍ਹ ਬਣਾ ਦਿੱਤਾ ਗਿਆ ਸੀ ਅਤੇ ਲੋਕਾਂ ਦੇ ਜਮਹੂਰੀ ਹੱਕਾਂ , ਸ਼ਹਿਰੀ ਅਜ਼ਾਦੀਆਂ ਅਤੇ ਮਨੁੱਖੀ ਹੱਕ ਖੋਹ ਲਏ ਗਏ ਸਨ ਤੇ ਇਕ ਲੱਖ ਤੋਂ ਵੱਧ ਲੋਕ ਜਿਨ੍ਹਾਂ ਵਿੱਚ ਰਾਜਸੀ ਵਿਰੋਧੀ, ਪੱਤਰਕਾਰਾਂ, ਵਕੀਲਾਂ ਤੇ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ ਉਸ ਕਾਲੇ ਦੌਰ ਦੇ 50 ਸਾਲ ਬੀਤ ਜਾਣ ਦੇ ਬਾਵਜੂਦ ਲੋਕਾਂ ਦੇ ਜਮਹੂਰੀ ਹੱਕਾਂ , ਸ਼ਹਿਰੀ ਅਜ਼ਾਦੀਆਂ ਤੇ ਮਨੁੱਖੀ ਅਧਿਕਾਰਾਂ ਉੱਪਰ ਲਗਾਤਾਰ ਹਮਲੇ ਹੋ ਰਹੇ ਹਨ ਤੇ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ । ਸਭਾ ਵੱਲੋਂ ਜਮਹੂਰੀ ਹੱਕਾਂ, ਸ਼ਹਿਰੀ ਅਜ਼ਾਦੀਆਂ ਤੇ ਮਨੁੱਖੀ ਅਧਿਕਾਰਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚੇਤਨਤਾ ਕਨਵੈਨਸ਼ਨ 22 ਜੂਨ ਕਰਵਾਈ ਜਾਵੇਗਾ ।
ਇਸ ਮੌਕੇ ਸਭਾ ਦੇ ਸੂਬਾਈ ਆਗੂ ਡਾਕਟਰ ਪਰਮਿੰਦਰ ਸਿੰਘ ਆਪਣੇ ਵਿਚਾਰ ਪ੍ਰਗਟ ਕਰਨਗੇ । ਮੀਟਿੰਗ ਦੌਰਾਨ ਉਪਰੋਕਤ ਤੋਂ ਇਲਾਵਾ ਅਮਰਜੀਤ ਸ਼ਾਸਤਰੀ ਸੂਬਾ ਸਕੱਤਰੇਤ ਮੈਂਬਰ, ਹਰਭਜਨ ਸਿੰਘ ਮਾਂਗਟ, ਅਸ਼ਵਨੀ ਕੁਮਾਰ, ਗੁਰਦਿਆਲ ਸਿੰਘ ਬਾਲਾਪਿਂਡੀ , ਅਮਰਜੀਤ ਸਿੰਘ ਮਨੀ ਅਤੇ ਅਮਰ ਕਰਾਂਤੀ ਆਦਿ ਹਾਜ਼ਰ ਸਨ ।