ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੱਕੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ
- ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋ ਚਲਾਏ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਅਤੇ ਸਾਉਣੀ ਮੱਕੀ ਹੇਠ ਰਕਬਾ ਵਧਾਉਣ ਨੂੰ ਲੈ ਕੇ ਕੈਂਪ ਲਗਾਇਆ ਗਿਆ
ਰੋਹਿਤ ਗੁਪਤਾ
ਕਲਾਨੋਰ 03 ਮਈ 2025 - ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋ ਚਲਾਏ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਅਤੇ ਸਾਉਣੀ ਮੱਕੀ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਿੰਡ ਅੋਜਲਾ , ਕਲਾਨੋਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਅਮਰੀਕ ਸਿੰਘ ਨੇ ਕੀਤੀ ।
ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਿਸਾਨਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿਖ ਵਿਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ । ਉਨਾਂ ਦਸਿਆ ਕਿ ਭਵਿਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 2500 ਹੈਕ. ਰਕਬਾ ਝੋਨੇ ਦੀ ਖੇਤੀ ਹੇਠੋਂ ਕਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋਂ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਿਜਾਏ ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ ,ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ ।
ਡਾ ਦਿਲਰਾਜ ਸਿੰਘ ਨੇ ਮੱਕੀ ਦੀ ਪ੍ਰਮੋਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਸਕੀਮ ਬਾਰੇ ਜਾਣੂ ਕਰਵਾਇਆ। ਉਨਾਂ ਨੇ ਦਸਿਆ ਕਿ ਇਸ ਵਾਰ ਪੰਜਾਬ ਸਰਕਾਰ ਵਲੋਂ ਮੱਕੀ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਿਚ ਤਾਲਮੇਲ ਵਧਾਉਣ ਲਈ ਪਿੰਡਾਂ ਦੇ 30 ਅਗਾਂਹਵਧੂ ਨੌਜਵਾਨ ਬਤੌਰ ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ ਅਤੇ ਹਰੇਕ ਕਿਸਾਨ ਮਿੱਤਰ ਲਈ ਮੱਕੀ ਦੀ ਕਾਸ਼ਤ ਕਰਨੀ ਜ਼ਰੂਰੀ ਹੋਵੇਗੀ। ਖੇਤੀਬਾੜੀ ਅਫ਼ਸਰ ਡਾ.ਜਰਮਨਜੀਤ ਸਿੰਘ ਨੇ ਦੱਸਿਆ ਕਿ ਗਰਮੀ ਰੁੱਤ ਦੀ ਮੱਕੀ ਦੀ ਕਾਸ਼ਤ ਕਰਨ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਦਸਿਆ ਕਿ ਦੇਸ਼ ਵਿਚ ਇਥਾਨੋਲ਼ ਦੀ ਮੰਗ ਦਿਨੋ ਦਿਨ ਵਧ ਰਹੀ ਹੈ ਅਤੇ ਏਥਾਨੋਲ਼ ਮੱਕੀ ਜਾਂ ਚੌਲਾ ਦੇ ਟੋਟੇ ਤੋਂ ਹੀ ਬਣਾਇਆ ਜਾਂਦਾ ਹੈ।
ਉਨਾਂ ਦਸਿਆ ਕਿ ਭਾਰਤ ਸਰਕਾਰ ਵੱਲੋਂ ਪੈਟਰੋਲ ਵਿਚ 20 ਫੀਸਦੀ ਏਥਾਨੋਲ ਮਿਲਾ ਕੇ ਗੱਡੀਆਂ ਵਿਚ ਵਰਤਣਾ ਲਾਜ਼ਮੀ ਕਰ ਦਿੱਤਾ ਹੈ ਇਸ ਲਈ ਮੱਕੀ ਦੀ ਮੰਗ ਨੂੰ ਪੂਰਿਆਂ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਦੀ ਜ਼ਰੂਰਤ ਹੈ। ਡਾ. ਜਾਮਨੀ ਨੇ ਦੱਸਿਆ ਕਿ ਜੇਕਰ ਝੋਨੇ ਤੋਂ ਹੁੰਦੇ ਮੁਨਾਫ਼ੇ ਦੇ ਬਰਾਬਰ ਮੱਕੀ ਦੀ ਫ਼ਸਲ ਤੋਂ ਲੈਣਾ ਹੈ ਤਾਂ ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਮੱਕੀ ਦੀ ਬਿਜਾਈ ਨੁਮੈਟਿਕ ਪਲਾਂਟਰ ਜਾਂ ਵੱਟਾਂ ਤੇ ਚੋਗ ਕੇ ਜਾਂ ਮੱਕੀ ਦੀ ਬਿਜਾਈ ਕਰਨ ਵਾਲੀ ਡਰਿੱਲ ਨਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ 20 ਮਈ ਤੋਂ ਅਖੀਰ ਜੂਨ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਪਰੋਕਤ ਸਿਫਾਰਸ਼ਾਂ ਨਾਲ ਮੱਕੀ ਦੀ ਕਾਸ਼ਤ ਕੀਤੀ ਜਾਵੇ ਤਾਂ 25-30 ਕੁਇੰਟਲ ਪ੍ਰਤੀ ਏਕੜ ਪੈਦਾਵਾਰ ਲਈ ਜਾ ਸਕਦੀ ਹੈ ਜੋਂ ਝੋਨੇ ਤੋਂ ਹੋਣ ਵਾਲੀ ਆਮਦਨ ਦੇ ਨੇੜੇ ਤੇੜੇ ਪਹੁੰਚ ਜਾਂਦੀ ਹੈ। ਡਾ. ਦਾਮਿਨੀ ਨੇ ਬਾਗਬਾਨੀ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ।
। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਅਮਿ੍ਰਤਪਾਲ ਕੋਰ ਖੇਤੀਬਾੜੀ ਵਿਸਥਾਰ ਅਫਸਰ ਕਲਾਨੋਰ ਨੇ ਬਾਖੂਬੀ ਨਿਭਾਈ ਅਤੇ ਨਾਲ ਹੀ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਕਿਸਾਨਾ ਨੂੰ ਜਾਣਕਾਰੀ ਦਿੱਤੀ , ਕਿਸਾਨਾਂ ਵੱਲੋ ਨੱਥਾਂ ਰਾਮ ਸਰਪੰਚ ਭੰਡਵਾਂ , ਪਰਗਨ ਸਿੰਘ ਸਾਬਕਾ ਮੈਂਬਰ , ਲ਼ਵਜੀਤ ਸਿੰਘ ਸਰਪੰਚ ਭੰਗਵਾਂ ਕਿਸਾਨ ਮਿੱਤਰ ਨੇ ਮੱਕੀ ਦੀ ਬਿਜਾਈ ਸਬੰਧੀ। ਇਸ ਮੌਕੇ ਡਾ. ਜਰਮਨ ਸਿੰਘ ਖੇਤੀਬਾੜੀ ਅਫਸਰ, ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ ,ਮਿਸ ਦੀਪਤੀ ਫਾਰਮ ਮੈਨੇਜਰ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ , ਡਾ . ਜਾਮਿਨੀ ,ਅਮਿ੍ਰਤਪਾਲ ਕੌਰ ਖੇਤੀਬਾੜੀ ਵਿਸਥਾਰ ਅਫਸਰ ,ਸ੍ਰੀ ਹਰਦੀਪ ਸਿੰਘ ਏ ਐਸ਼ ਆਈ , ਮਲਕੀਤ ਸਿੰਘ ਏ ਟੀ ਐਮ , ਸ੍ਰੀ ਨੱਥਾਂ ਰਾਮ ਸਰਪੰਚ ਭੰਡਵਾ , ਲਵਜੀਤ ਸਿੰਘ ਸਰਪੰਚ ਭੰਗਵਾਂ , ਸ੍ਰੀ ਪਰਗਨ ਸਿੰਘ ਸਾਬਕਾ ਮੈਂਬਰ , ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ ।