ਪੁਲਿਸ ਨੇ ਔਰਤ ਸਮੇਤ ਤਿੰਨ ਨੂੰ ਨਸ਼ੇ ਸਮੇਤ ਕੀਤਾ ਗ੍ਰਿਫਤਾਰ
ਰਿਪੋਰਟਰ_ ਰੋਹਿਤ ਗੁਪਤਾ
ਗੁਰਦਾਸਪੁਰ, 3 ਜੂਨ 2025 - ਸਪੈਸ਼ਲ ਕ੍ਰਾਈਮ ਬਰਾਂਚ ਗੁਰਦਾਸਪੁਰ ਅਤੇ ਧਾਰੀਵਾਲ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮਹਿਮ ਤਹਿਤ ਧਾਲੀਵਾਲ ਪੁਲਿਸ ਨੇ ਵੱਖ-ਵੱਖ ਮਾਮਲਿਆਂ ਦੇ ਵਿੱਚ ਮਹਿਲਾ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਡੀਐਸਪੀ ਕੁਲਵੰਤ ਸਿੰਘ ਮਾਨ ਨਹੀਂ ਦੱਸਿਆ ਕਿ ਐਸਐਚਓ ਥਾਣਾ ਧਾਰੀਵਾਲ ਸੁਰਿੰਦਰ ਸਿੰਘ ਅਤੇ ਸਪੈਸ਼ਲ ਕ੍ਰਾਈਮ ਬਰਾਂਚ ਇੰਚਾਰਜ ਰਕੇਸ਼ ਜਿਨ੍ਹਾਂ ਨੇ ਸਾਂਝੇ ਅਪਰੇਸ਼ਨ ਦੌਰਾਨ ਵੱਖ-ਵੱਖ ਥਾਵਾਂ ਤੋਂ ਨਸ਼ੇ ਸਮੇਤ ਨੌਜਵਾਨਾਂ ਨੂੰ ਗਿਰਫਤਾਰ ਕੀਤਾ ਹੈ। ਡੀਐਸਪੀ ਕੁਲ ਸਿੰਘ ਮਾਨ ਨੇ ਦੱਸਿਆ ਕਿ ਸੰਦੀਪ ਕੋਰ ਅਤੇ ਪ੍ਰੇਮ ਮਸੀਹ ਕੋਲੋਂ 28 ਗ੍ਰਾਮ ਹੈਰੋਇਨ ਅਤੇ 2000 ਡਰਗਮਨੀ ਬਰਾਮਦ ਕੀਤੀ ਗਈ ਹੈ ਅਤੇ ਇੱਕ ਹੋਰ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਗੋਪੀ ਪਿੰਡ ਕੰਗ ਦੇ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਨਾਂ ਦੇ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ ਇਹਨਾਂ ਦਾ ਪੁਲਿਸ ਰਿਮਾਂਡ ਲੈ ਕੇ ਅਤੇ ਅਗਲੀ ਪੁੱਛ ਵਿੱਚ ਕੀਤੀ ਜਾਵੇਗੀ ਕਿ ਇਹ ਕਿੱਥੋਂ ਨਸ਼ਾ ਲੈ ਕੇ ਆਉਂਦੇ ਹਨ ਅਤੇ ਕਿੰਨਾ ਲੋਕਾਂ ਨੂੰ ਸਪਲਾਈ ਕਰਦੇ ਸਨ।
2 | 8 | 9 | 9 | 4 | 1 | 2 | 6 |