ਫਿਰੋਜ਼ਪੁਰ 'ਚ ਦੋ ਗੁੱਟਾਂ ਵਿਚਕਾਰ ਚੱਲੀ ਗੋਲੀ: ਇੱਕ ਨੌਜਵਾਨ ਦੀ ਮੌਤ
ਫਿਰੋਜ਼ਪੁਰ, 5 ਜੂਨ, 2025: ਫਿਰੋਜ਼ਪੁਰ ਮੱਖੂ ਗੇਟ ਨੇੜੇ ਦੋ ਗੁੱਟਾਂ ਵਿਚਕਾਰ ਆਹਮੋ-ਸਾਹਮਣੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਨੂੰ ਗੋਲੀ ਲੱਗੀ ਅਤੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਇਲਾਕਾ ਭੀੜ-ਭੜੱਕੇ ਵਾਲਾ ਹੈ ਅਤੇ ਸੜਕ ‘ਤੇ ਲਗਾਤਾਰ ਗੋਲੀਬਾਰੀ ਹੁੰਦੀ ਰਹੀ।
ਗੋਲੀਬਾਰੀ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਇਹ ਗੈਂਗ ਵਾਰ ਦੱਸੀ ਜਾ ਰਹੀ ਹੈ। ਇਸ ਵਿੱਚ ਜਿਸ ਨੌਜਵਾਨ ਦੀ ਮੌਤ ਹੋਈ ਹੈ, ਉਹ ਆਸ਼ੀਸ਼ ਚੋਪੜਾ ਗੈਂਗ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦਾ ਨਾਮ ਆਸ਼ੂ ਮੋਂਗਾ ਹੈ।