ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ- ਗਲੀ ਦਾ ਨਿਰਮਾਣ ਕਾਰਜ ਸ਼ੁਰੂ
ਰੋਹਿਤ ਗੁਪਤਾ
ਬਟਾਲਾ, 6 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਵਾਰਡ ਨੰਬਰ 07 ਦੇ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਉਨਾਂ ਦੀ ਡਿਊਟੀ ਲਗਾਈ ਸੀ ਅਤੇ ਉਹ ਵਾਰਡ ਨੰਬਰ 7 ਵਿਚ ਪਹੁੰਚੇ ਹਨ। ਉਨਾਂ ਨੇ ਦੱਸਿਆ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਾਰਡ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ 24 ਘੰਟੇ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ।
ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।