BIG BREAKING: ਪੁਲਿਸ ਕਮਿਸ਼ਨਰ, ਏਸੀਪੀ ਅਤੇ ਡੀਸੀਪੀ ਮੁਅੱਤਲ, ਪੜ੍ਹੋ ਪੂਰਾ ਮਾਮਲਾ
ਬੰਗਲੁਰੂ, 6 ਜੂਨ 2025- ਬੰਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਨੇੜੇ ਭਗਦੜ ਤੋਂ ਬਾਅਦ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਬੰਗਲੁਰੂ ਸ਼ਹਿਰ ਦੇ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਪੁਲਿਸ ਅਧਿਕਾਰੀਆਂ ਨੂੰ ਫਟਕਾਰ ਲਗਾਈ ਗਈ ਹੈ।
ਏਸੀਪੀ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸੇ ਖੇਤਰ ਦੇ ਡੀਸੀਪੀ ਸੈਂਟਰਲ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕ੍ਰਿਕਟ ਸਟੇਡੀਅਮ ਦੀ ਜ਼ਿੰਮੇਵਾਰੀ ਸੰਭਾਲ ਰਹੇ ਅਧਿਕਾਰੀ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
Bengaluru stampede | Karnataka CM Siddaramaiah says, "Cubbon Park Police Station Police Inspector, Station House Master, Station House Officer, ACP, Central Division DCP, Cricket Stadium in-charge, Additional Commissioner of Police, Commisioner of Police have been suspended with… pic.twitter.com/3U9YS8CLhm
— ANI (@ANI) June 5, 2025
ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੁੱਖ ਮੰਤਰੀ ਦੀ ਲੰਬੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਇਸ ਘਟਨਾ ਦੀ ਜਾਂਚ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕੀਤੀ ਜਾਵੇਗੀ।
ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਮਾਮਲੇ ਵਿੱਚ ਜ਼ਿੰਮੇਵਾਰ ਸਾਰੇ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ, ਕਬਨ ਪਾਰਕ ਇੰਸਪੈਕਟਰ, ਏਸੀਪੀ, ਡੀਸੀਪੀ ਸੈਂਟਰਲ, ਵਧੀਕ ਕਮਿਸ਼ਨਰ ਅਤੇ ਕਮਿਸ਼ਨਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
2 | 8 | 9 | 9 | 4 | 1 | 2 | 6 |