ਐਫਸੀਆਈ 50 ਪ੍ਰਤੀਸ਼ਤ ਚਾਵਲ ਟੋਟਾ ਘੁਟਾਲਾ: ਫੂਡ ਸਪਲਾਈ ਵਿਭਾਗ ਨੂੰ ਜਾਂਚ ਦੇ ਹੁਕਮ
- ਪ੍ਰਕਾਸ਼ਿਤ ਖਬਰਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਲਿਆ ਐਕਸ਼ਨ
ਦੀਪਕ ਜੈਨ
ਜਗਰਾਉਂ, 8 ਜੂਨ 2025 - ਬੀਤੇ ਕੁਝ ਦਿਨਾਂ ਤੋਂ ਐਫਸੀਆਈ ਤੇ ਸੈਲਰ ਮਾਲਕਾ ਵੱਲੋਂ ਮਿਲੀ ਭੁਗਤ ਨਾਲ ਸੈਲਰਾਂ ਵਿੱਚ 50% ਤੇ ਕਰੀਬ ਦਾ ਟੋਟਾ ਚਾਵਲ ਲਗਾ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਮਾਮਲੇ ਦੀ ਜਗਰਾਉਂ ਮੀਡੀਆ ਵੱਲੋਂ ਕੀਤੀਆਂ ਗਈਆਂ ਪ੍ਰਕਾਸ਼ਿਤ ਖਬਰਾਂ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਐਫਸੀਆਈ ਅਤੇ ਸੈਲਰ ਮਾਲਕਾਂ ਵੱਲੋਂ ਕੀਤੇ ਜਾ ਰਹੇ ਇਸ ਵੱਡੇ ਘੁਟਾਲੇ ਨੂੰ ਜਗਰਾਉਂ ਮੀਡੀਆ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਮਾਜ ਸੇਵੀਆਂ ਵੱਲੋਂ ਪੰਜਾਬ ਸਰਕਾਰ ਜੇ ਪੋਰਟਲ ਉੱਪਰ ਇੱਕ ਮੇਲ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੀ ਉੱਚ ਪੱਧਰ ਤੇ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਮਾਮਲੇ ਵਿੱਚ ਵੱਡਾ ਐਕਸ਼ਨ ਲੈਂਦਿਆਂ ਹੋਇਆ ਇਸ ਵੱਡੇ ਘੁਟਾਲੇ ਦੀ ਉੱਚ ਪੱਧਰੀ ਜਾਂਚ ਦੇ ਲਈ ਪ੍ਰਿੰਸੀਪਲ ਸੈਕਟਰੀ ਫੂਡ ਸਪਲਾਈ ਵਿਭਾਗ ਨੂੰ ਇਸ ਵੱਡੇ ਘੁਟਾਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।