ਯੂਟਿਊਬਰ ਜੋਤੀ ਮਲਹੋਤਰਾ ਨੂੰ ਨਿਆਇਕ ਹਿਰਾਸਤ ’ਚ ਭੇਜਿਆ
ਪਾਕ ਲਈ ਜਾਸੂਸੀ ਦਾ ਦੋਸ਼
ਹਿਸਾਰ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਯੂਟਿਊਬਰ ਜੋਤੀ ਮਲਹੋਤਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਅੱਜ ਉਹਨਾਂ ਨੂੰ ਹਿਸਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਮੰਨਦਿਆਂ ਜੋਤੀ ਮਲਹੋਤਰਾ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਅਤੇ ਉਹਨਾਂ ਨੂੰ 23 ਜੂਨ, 2025 ਤੱਕ ਹਿਰਾਸਤ ਵਿੱਚ ਰੱਖਿਆ ਜਾਵੇਗਾ।
ਪੇਸ਼ੀ ਦੌਰਾਨ ਜੋਤੀ ਮਲਹੋਤਰਾ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਮੁੜ 23 ਜੂਨ ਨੂੰ ਹੋਵੇਗੀ, ਜਦੋਂ ਉਹਨਾਂ ਨੂੰ ਦੁਬਾਰਾ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ।
ਜੋਤੀ ਮਲਹੋਤਰਾ ’ਤੇ ਪਾਕਿਸਤਾਨ ਦੇ ਲਈ ਜਾਸੂਸੀ ਕਰਨ ਦਾ ਦੋਸ਼ ਲੱਗਿਆ ਹੈ। ਇਸ ਮਾਮਲੇ ਵਿੱਚ ਜਾਰੀ ਜਾਂਚ ਅਧੀਨ ਹੋਰ ਵੀ ਤਥਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ।
Click to Follow Babushahi Facebook page →