ਬਠਿੰਡਾ ਵਿਖੇ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ -ਗੰਭੀਰ ਜਖਮੀ ਡਰਾਈਵਰ ਏਮਜ਼ ਰੈਫਰ
ਅਸ਼ੋਕ ਵਰਮਾ
ਬਠਿੰਡਾ, 9 ਜੂਨ 2025: ਅੱਜ ਸਵੇਰੇ ਸਥਾਨਕ ਅਮਰੀਕ ਸਿੰਘ ਰੋਡ 'ਤੇ ਅਚਾਨਕ ਇੱਕ ਕਾਰ ਨੂੰ ਭਿਆਨਕ ਅੱਗ ਲੱਗ ਗਈ ਜਿਸਦੇ ਨਤੀਜੇ ਵਜੋਂ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਡਰਾਈਵਰ ਨੂੰ ਏਮਜ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਜਦੋਂ ਕਾਰ ਨੂੰ ਅੱਗ ਲੱਗੀ ਤਾਂ ਮੌਕੇ ਤੇ ਹਾਜ਼ਰ ਲੋਕਾਂ ਨੇ ਡਰਾਈਵਰ ਨੂੰ ਬਾਹਰ ਕੱਢਿਆ ਅਤੇ ਫੌਰੀ ਤੌਰ ਤੇ ਸਹਾਰਾ ਜਨ ਸੇਵਾ ਨੂੰ ਸੂਚਨਾ ਦਿੱਤੀ। ਮੌਕੇ ਤੇ ਪੁੱਜੇ ਸਹਾਰਾ ਵਰਕਰਾਂ ਸੰਦੀਪ ਗਿੱਲ, ਸੰਦੀਪ ਗੋਇਲ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦੀ ਇੱਕ ਗੱਡੀ ਤੁਰੰਤ ਮਦਦ ਲਈ ਪਹੁੰਚੀ ਜਿਸਨੇ ਕਾਰ ਵਿੱਚ ਲੱਗੀ ਅੱਗ 'ਤੇ ਕਾਬੂ ਪਾਇਆ। ਸੰਦੀਪ ਸਿੰਘ ਗਿੱਲ ਜ਼ਖਮੀ ਕਾਰ ਡਰਾਈਵਰ ਨੂੰ ਐਂਬੂਲੈਂਸ ਵਿੱਚ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲੈ ਗਏ ਅਤੇ ਉਸਦਾ ਇਲਾਜ ਕਰਵਾਇਆ। ਜ਼ਖਮੀ ਕਾਰ ਡਰਾਈਵਰ ਦੀ ਪਛਾਣ ਪਵਨ ਕੁਮਾਰ ਵਜੋਂ ਹੋਈ ਹੈ, ਜੋ ਕਿ 49 ਸਾਲਾ ਸ਼ਿਆਮ ਲਾਲ ਵਾਸੀ ਪ੍ਰਤਾਪ ਨਗਰ ਵਜੋਂ ਹੋਈ ਹੈ। ਜ਼ਖਮੀ ਵਿਅਕਤੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸਥਾਨਕ ਕੋਤਵਾਲੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।