ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
ਜੈਤੋ,9 ਜੂਨ 2025- ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ ਜੈਤੋ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਪਿੰਡ ਚੈਨੇ ਸਿਵ ਮੰਦਰ ਕੋਲ ਇੱਕ ਮੋਟਰਸਾਇਕਲ ਸਵਾਰ ਨੋਜਵਾਨ ਲੜਕਾ ਜੈਤੋ ਤੋਂ ਆਪਣੇ ਪਿੰਡ ਚੈਨੇ ਵੱਲ ਆ ਰਿਹਾ ਸੀ ਅਚਾਨਕ ਮੋਟਰਸਾਇਕਲ ਸਵਾਰ ਨੋਜਵਾਨ ਲੜਕੇ ਦੇ ਮੋਟਰਸਾਇਕਲ ਦਾ ਤੇਜ਼ ਰਫ਼ਤਾਰ ਹੋਣ ਕਾਰਣ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਇਕਲ ਚਾਲਕ ਸਾਈਡ ਤੇ ਲੱਗੇ ਬਿਜਲੀ ਵਾਲੇ ਪੋਲ ਵਿੱਚ ਵੱਜਾ ਅਤੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਘਟਨਾ ਦੀ ਸੂਚਨਾ ਮਿਲਦਿਆਂ ਹੀ ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ ਜੈਤੋ ਦੇ ਪ੍ਧਾਨ ਮੀਤ ਸਿੰਘ ਮੀਤਾ ਘਟਨਾ ਸਥਾਨ ਉੱਪਰ ਪਹੁੰਚੇ ਅਤੇ ਮੋਟਰਸਾਇਕਲ ਸਵਾਰ ਗੰਭੀਰ ਨੋਜਵਾਨ ਲੜਕੇ ਨੂੰ ਚੁੱਕ ਕੇ ਜੈਤੋ ਦੇ ਸਰਕਾਰੀ ਸਿਵਲ ਹਸਪਤਾਲ ਇਲਾਜ਼ ਲਈ ਲਿਆਂਦਾ ਜਿੱਥੇ ਡਾਕਟਰ ਨਾ ਹੋਣ ਕਾਰਣ ਸਟਾਫ਼ ਨਰਸ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਨੌਜਵਾਨ ਲੜਕੇ ਦੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਜੈ ਵੀਰ ਸਿੰਘ (24ਸਾਲ) ਪੁੱਤਰ ਜਸਵਿੰਦਰ ਸਿੰਘ ਪਿੰਡ ਚੈਨਾ ਵਜੋਂ ਹੋਈ ਹੈ ।