ਭਾਈ ਰਾਜੋਆਣਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਉਣਾ....! ਪੜ੍ਹੋ ਦਮਦਮੀ ਟਕਸਾਲ ਦੇ ਮੁਖੀ ਨੇ ਕੀ ਦਿੱਤਾ ਬਿਆਨ
ਚੰਡੀਗੜ੍ਹ, 10 ਜੂਨ 2025- ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਬਣਾਉਣਾ ਸਿੱਖ ਪੰਥ ਲਈ ਖੁਸ਼ੀ ਦੀ ਗੱਲ ਹੋਵੇਗੀ। ਉਨ੍ਹਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਅਤੇ ਦਵਿੰਦਰ ਪਾਲ ਸਿੰਘ ਭੁੱਲਰ ਦੀਆਂ ਸਿੱਖ ਕੌਮ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ।
ਹਰਨਾਮ ਸਿੰਘ ਧੁੰਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਥੇਦਾਰ ਦੀ ਨਿਯੁਕਤੀ ਸਿੱਖ ਪੰਥ ਦੀ ਸਾਂਝੀ ਰਾਏ ਅਤੇ ਸਹਿਮਤੀ ਨਾਲ ਹੋਣੀ ਚਾਹੀਦੀ ਹੈ, ਜੋ ਪੰਥਕ ਏਕਤਾ ਅਤੇ ਮਰਯਾਦਾ ਨੂੰ ਮਜ਼ਬੂਤ ਕਰੇਗੀ।