ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਮਨਾਇਆ ਗਿਆ
ਅੰਮ੍ਰਿਤਸਰ 10 ਜੂਨ 2025- ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿਚ ਬਾਬਾ ਫੂਲਾ ਸਿੰਘ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸ਼ਹੀਦ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਫੂਲਾ ਸਿੰਘ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸ਼ਹੀਦ ਸੁਖਮਨੀ ਸੇਵਾ ਸੁਸਾਇਟੀ ਚੌਂਕ ਮੰਨਾ ਸਿੰਘ, ਮਾਤਾ ਭਾਨੀ ਜੀ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ, ਮਾਤਾ ਭਾਗ ਕੌਰ ਇਸਤਰੀ ਸਤਿਸੰਗ ਸਭਾ ਗੁਰਨਾਮ ਨਗਰ, ਬਾਬਾ ਦੀਪ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਪ੍ਰਤਾਪ ਨਗਰ, ਚਰਨ ਕੰਵਲ ਬੀਬੀਆਂ ਦਾ ਜਥਾ ਸ੍ਰੀ ਦਰਬਾਰ ਸਾਹਿਬ ਦੀਆਂ ਮੁਖੀ ਬੀਬੀਆਂ ਦੇ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਵਿਚ ਕੀਰਤਨ, ਗੁਰ ਇਤਿਹਾਸ ਤੇ ਗੁਰੂ ਸ਼ਬਦ ਨਾਲ ਸੰਗਤਾਂ ਨੂੰ ਜੋੜਿਆ। ਇਸ ਸਮੇਂ ਬੀਬੀ ਹਰਪ੍ਰੀਤ ਕੌਰ ਰਾਣੋ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਸਬੰਧੀ ਕਥਾ ਰਾਹੀਂ ਬੀਬੀਆਂ ਨਾਲ ਸਾਂਝ ਪਾਈ। ਸਤਿਸੰਗ ਵਿੱਚ ਸ਼ਾਮਲ ਬੀਬੀਆਂ ਨੂੰ ਸਿਰਪਾਓ ਨਾਲ ਸਨਮਾਨਤ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤੇ।
Click to Follow Babushahi Facebook page →