ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਡਾ. ਧਰਮ ਸਿੰਘ ਨੂੰ ਪੁਰਸਕਾਰ ਭੇਟ ਕਰਨ ਦਾ ਐਲਾਨ
ਅੰਮ੍ਰਿਤਸਰ 13 ਜੂਨ 2025 : ਪਿਛਲੇ ਦਿਨੀ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੀ ਐਗਜੁਕੇਟਿਵ ਕਮੇਟੀ ਦੇ ਹੋਮ ਮੀਟਿੰਗ ਵਿੱਚ ਡਾ. ਧਰਮ ਸਿੰਘ ਪ੍ਰੋਫੈਸਰ ਅਤੇ ਸਾਬਕਾ ਮੁਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅਕੈਡਮੀ ਵੱਲੋਂ ਕਰਤਾਰ ਸਿੰਘ ਸ਼ਮਸ਼ੇਰ ਸਿੰਘ ਯਾਦਗਾਰੀ ਪੁਰਸਕਾਰ ਭੇਟ ਕਰਨ ਦਾ ਐਲਾਨ ਕੀਤਾ ਗਿਆ। ਡਾ. ਧਰਮ ਸਿੰਘ ਨੂੰ ਪੁਰਸਕਾਰ ਉਨ੍ਹਾਂ ਦੀਆਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਦਿੱਤੀਆਂ ਗਈਆਂ ਸੇਵਾਵਾਂ ਦੀ ਮਾਨਤਾ ਵਜੋਂ ਦਿੱਤਾ ਗਿਆ ਹੈ ਏਥੇ ਇਹ ਦਸਣਯੋਗ ਹੈ ਕਿ ਡਾ ਧਰਮ ਸਿੰਘ ਪਿਛਲੇ ਪੰਜ ਦਹਾਕਿਆਂ ਤੋਂ ਇਨ੍ਹਾਂ ਖੇਤਰਾਂ ਵਿੱਚ ਕਾਰਜਸ਼ੀਲ ਹਨ। ਖੋਜ ਅਤੇ ਅਲੋਚਨਾ ਨਾਲ ਸਬੰਧਿਤ ਉਨ੍ਹਾਂ ਦੀਆਂ ਸੋਲਾਂ ਪੁਸਤਕਾਂ ਛੱਪ ਚੁੱਕੀਆਂ ਹਨ ਜਿਨਾਂ ਵਿੱਚੋਂ ਕਈ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਖੋਜ ਪੱਤਰ, ਅਖਬਾਰਾਂ ਅਤੇ ਰਸਾਲਿਆਂ ਵਿੱਚ ਨਿਰੰਤਰ ਪ੍ਰਕਾਸ਼ਿਤ ਹੁੰਦੇ ਰਹਿੰਦੇ ਸਨ ਅਤੇ ਉਹ ਅੱਜ ਵੀ ਉਨੇ ਹੀ ਉਤਸਾਹ ਅਤੇ ਜਜ਼ਬੇ ਨਾਲ ਖੋਜ ਖੇਤਰ ਵਿੱਚ ਕਾਰਜਸ਼ੀਲ ਹਨ। ਇਸ ਪੁਰਸਕਾਰ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਜਥੇਦਾਰ ਟੌਹੜਾ ਯਾਦਗਾਰੀ ਪੁਰਸਕਾਰ ਮਿਲ ਚੁੱਕੇ ਹਨ।