ਰਾਈਫ਼ਲ ਸ਼ੂਟਿੰਗ ਵਿਸ਼ਵ ਕੱਪ ’ਚ ਫ਼ਰੀਦਕੋਟ ਦੀ ਸਿਫ਼ਤ ਕੌਰ ਸਮਰਾ ਦੇ ਕਾਂਸੀ ਤਗਮਾ ਜਿੱਤਣ 'ਤੇ ਫ਼ਰੀਦਕੋਟੀਆਂ ’ਚ ਖੁਸ਼ੀ ਦਾ ਮਾਹੌਲ
ਫ਼ਰੀਦਕੋਟ, 14 ਜੂਨ 2025- ਫ਼ਰੀਦਕੋਟ ਦੀ ਮਾਣਮੱਤੀ ਬੇਟੀ ਉਲੰਪੀਅਨ ਸਿਫ਼ਤ ਕੌਰ ਸਮਰਾ, ਜਿਸ ਨੇ 50 ਮੀਟਰ ਰਾਈਫ਼ਲ ਸ਼ੂਟਿੰਗ ’ਚ ਵਿਸ਼ਵ ਰਿਕਾਰਡ ਕਾਇਮ ਕੀਤਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਸੰਸਾਰ ਕੱਪ ਅੰਦਰ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤਣ ਦਾ ਮਾਣ ਹਾਸਲ ਕਰ ਚੁੱਕੀ ਹੈ। ਫ਼ਰੀਦਕੋਟ ਦੇ ਪਵਨਦੀਪ ਸਿੰਘ ਸਮਰਾ ਅਤੇ ਰਮਣੀਕ ਕੌਰ ਸਮਰਾ ਦੀ ਲਾਡਲੀ ਬੇਟੀ ਸਿਫ਼ਤ ਕੌਰ ਸਮਰਾ ਹਾਲ ਹੀ ਮਿਊਨਿਖ (ਜਰਮਨੀ) ਵਿਖੇ ਆਈ.ਐਸ.ਐਸ.ਐਫ਼ ਵਿਸ਼ਵ ਕੱਪ ’ਚ 50 ਮੀਟਰ ਰਾਈਫ਼ਲ ਮੁਕਾਬਲੇ ’ਚ ਪੁਜ਼ੀਸ਼ਨ ਥ੍ਰੀ ਤੇ ਖੇਡਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਫ਼ਰੀਦਕੋਟ, ਪੰਜਾਬ ਅਤੇ ਭਾਰਤ ਦਾ ਨਾਮ ਸਾਰੇ ਸੰਸਾਰ ਭਰ ’ਚ ਫ਼ਿਰ ਤੋਂ ਰੌਸ਼ਨ ਕੀਤਾ ਹੈ। ਇੱਥੇ ਵਰਨਣਯੋਗ ਹੈ ਕਿ ਫ਼ਾਈਨਲ ਮੁਕਾਬਲੇ ’ਚ 453.1 ਦਾ ਸਕੋਰ ਬਣਾਇਆ ਸੀ। ਇਸ ਮੁਕਾਬਲੇ ’ਚ ਨਾਰਵੇ ਜੀਨੇਟ ਹੇਗ ਡੂਸਟੈਡ ਨੇ 466.9 ਅੰਕ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ, ਜਦੋਂ ਕਿ ਸਵਿਟਰਜ਼ਰਲੈਂਡ ਦੀ ਐਮਲੀ ਜੈਗੀ ਨੇ 464.8 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। ਸਿਫ਼ਤ ਕੌਰ ਸਮਰਾ ਸੰਸਾਰ ਦੇ ਚੋਟੀ ਦੇ ਅੱਠ ਸ਼ੂਟਰਾਂ ’ਚੋਂ ਤੀਜੇ ਸਥਾਨ ਤੇ ਰਹੀ ਤੇ ਉਸ ਨੇ ਦੇਸ਼ ਦੀ ਝੋਲੀ ’ਚ ਕਾਂਸੀ ਦਾ ਤਗਮਾ ਪਾਉਣ ਦਾ ਮਾਣ ਹਾਸਲ ਕੀਤਾ ਹੈ। ਦੇਸ਼ ਲਈ ਵੱਡੇ ਪੱਧਰ ਤੇ ਮੈਡਲ ਜਿੱਤਣ ਵਾਲੀ ਬੇਟੀ ਸਿਫ਼ਤ ਕੌਰ ਸਮਰਾ ਦੇ ਹੁਣ ਸੰਸਾਰ ਕੱਪ ’ਚ ਕਾਂਸੀ ਦਾ ਤਗਮਾ ਜਿੱਤਣ ਤੇ ਫ਼ਰੀਦਕੋਟ ’ਚ ਖੁਸ਼ੀ ਦਾ ਮਾਹੌਲ ਹੈ।
ਸਿਫ਼ਤ ਕੌਰ ਸਮਰਾ ਦੀ ਵੱਡੀ ਪ੍ਰਾਪਤੀ ਤੇ ਜ਼ਿਲਾ ਖੇਡ ਅਫ਼ਸਰ ਫ਼ਰੀਦਕੋਟ ਬਲਜਿੰਦਰ ਸਿੰਘ ਹਾਂਡਾ, ਸ਼ੂਟਿੰਗ ਕੋਚ ਸੁਖਰਾਜ ਕੌਰ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਪਵਨ ਕੁਮਾਰ, ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਦੇ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰਜ਼, ਸਕੱਤਰ ਡਾ.ਬਲਜੀਤ ਸ਼ਰਮਾ, ਕਿ੍ਰਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਪਿ੍ਰੰਸੀਪਲ ਸੁਰੇਸ਼ ਅਰੋੜਾ, ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਰਜਿ: ਫ਼ਰੀਦਕੋਟ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ, ਮੀਤ ਪ੍ਰਧਾਨ ਜਸਵਿੰਦਰਪਾਲ ਸਿੰਘ ਮਿੰਟੂ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ, ਸਕੱਤਰ ਅਸ਼ਵਨੀ ਬਾਂਸਲ, ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਲੈਕਚਰਾਰ ਹਰਜੀਤ ਸਿੰਘ, ਸਕੱਤਰ ਇੰਜ.ਬਲਤੇਜ ਸਿੰਘ ਤੇਜੀ ਜੌੜਾ, ਸਮਾਜ ਗੁਰਿੰਦਰ ਸਿੰਘ ਗੋਰਾ, ਸਹਾਰਾ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਚੇਅਰਮੈਨ ਪ੍ਰਵੀਨ ਕਾਲਾ, ਪ੍ਰਧਾਨ ਅਸ਼ੋਕ ਭਟਨਾਗਰ, ਲੋਕ ਗਾਇਕ ਹਰਿੰਦਰ ਸੰਧੂ, ਲੋਕ ਗਾਇਕ ਕੁਲਵਿੰਦਰ ਕੰਵਲ, ਲੋਕ ਗਾਇਕ ਸੁਰਜੀਤ ਗਿੱਲ, ਫ਼ਰੈਂਡਜ਼ ਸਹਿਯੋਗ ਸੇਵਾ ਕਲੱਬ ਫ਼ਰੀਦਕੋਟ ਦੇ ਆਗੂ ਐਡਵੋਕੇਟ ਗੌਤਮ ਬਾਂਸਲ, ਸੰਜੀਵ ਕੁਮਾਰ ਟਿੰਕੂ ਮੌਂਗਾ, ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਦੇ ਪ੍ਰਧਾਨ ਪਿ੍ਰੰਸੀਪਲ ਡਾ.ਐਸ.ਐਸ.ਬਰਾੜ, ਸਟੇਟ ਐਵਾਰਡੀ ਖਜ਼ਾਨਚੀ ਗੁਰਵਿੰਦਰ ਸਿੰਘ ਧੀਂਗੜਾ, ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ ਨੇ ਸਿਫ਼ਤ ਕੌਰ ਸਮਰਾ, ਉਸ ਦੇ ਪਿਤਾ ਪਵਨਦੀਪ ਸਿੰਘ ਸਮਰਾ ਬੰਪੀ, ਮਾਤਾ ਰਮਣੀਕ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।