ਵੱਡੀ ਖ਼ਬਰ: ਖੂਹ 'ਚ ਡਿੱਗਣ ਕਾਰਨ ਲੜਕੀ ਦੀ ਮੌਤ
ਮਾਨਸਾ, 16 ਜੂਨ 2025- ਜ਼ਿਲ੍ਹੇ ਦੇ ਪਿੰਡ ਜੋਗਾ ਵਿੱਚ ਇੱਕ ਦੁਖਦਾਈ ਹਾਦਸਾ ਵਾਪਰਿਆ ਹੈ, ਜਿੱਥੇ 21 ਸਾਲ ਦੀ ਇੱਕ ਨੌਜਵਾਨ ਕੁੜੀ ਖੂਹ ਵਿੱਚ ਡਿੱਗ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਕੁੜੀ ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੀ ਸੀ।
ਕੁੜੀ ਮੋਗਾ ਤੋਂ ਆਪਣੀ ਮਾਸੀ ਦੇ ਘਰ ਆਈ ਹੋਈ ਸੀ। ਹਾਦਸੇ ਦੀ ਖ਼ਬਰ ਮਿਲਣ ਤੋਂ ਬਾਅਦ, ਰੈਸਕਿਊ ਟੀਮ ਨੇ ਉਸਨੂੰ ਬਾਹਰ ਕੱਢਣ ਲਈ ਤੁਰੰਤ ਕਾਰਵਾਈ ਕੀਤੀ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।