ਸਰਵ ਆਂਗਣਵਾੜੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਮੀਟਿੰਗ ਤੋਂ ਮੁੱਕਰੇ
ਚੰਡੀਗੜ੍ਹ, 18 ਜੂਨ 2025- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇੱਕ ਵਾਰ ਫਿਰ ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ 13 ਜੂਨ ਨੂੰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਵਿਸ਼ਾਲ ਧਰਨਾ ਪ੍ਰਦਰਸ਼ਨ ਲੁਧਿਆਣਾ ਪੱਛਮੀ ਵਿਖੇ ਕੀਤਾ ਗਿਆ ਸੀ। ਜਿਥੇ ਕਿ ਜ਼ਿਮਨੀ ਚੋਣ ਹੋਣ ਜਾ ਰਹੀ ਹੈ,ਹਜ਼ਾਰਾਂ ਆਗਣਵਾੜੀ ਵਰਕਰਾ ਅਤੇ ਹੈਲਪਰਾ ਨੇ ਅਤਿ ਦੀ ਗਰਮੀ ਵਿੱਚ ਰੋਡ ਜਾਮ ਕੀਤਾ। ਲੁਧਿਆਣਾ ਦੇ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਨੇ ਉਥੇ ਆ ਕੇ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿੱਤਾ।
ਉਹਨਾਂ ਵੱਲੋਂ ਇੱਕ ਪੱਤਰ ਜਾਰੀ ਕਰਵਾ ਕੇ 18 ਜੂਨ ਦੀ ਮੀਟਿੰਗ ਦਾ ਸਮਾਂ ਦਿੱਤਾ ਗਿਆ। ਪਰ ਅੱਜ ਜਦੋਂ ਪੰਜਾਬ ਭਵਨ ਵਿਖੇ ਯੂਨੀਅਨ ਦੇ ਪ੍ਰਧਾਨ ਬਰਿੰਦਰਜੀਤ ਕੌਰ ਮੀਟਿੰਗ ਲਈ ਆਏ ਤਾਂ ਉਨ੍ਹਾਂ ਨੂੰ ਇਹ ਦੱਸਿਆ ਗਿਆ ਕਿ ਮੀਟਿੰਗ ਰੂਝਾਵਿਆ ਕਰਕੇ ਕੈਂਸਲ ਕਰ ਦਿੱਤੀ ਗਈ ਹੈ। ਸੂਬਾ ਪ੍ਰਧਾਨ ਬਰਿੰਦਰ ਜੀਤ ਕੌਰ ਨੇ ਕਿਹਾ ਕਿ ਸਰਕਾਰ ਸਾਡੇ ਤਿੰਨਾਂ ਸਾਲਾਂ ਤੋਂ ਸਾਨੂੰ ਖਜ਼ਲ ਖੁਆਰ ਕਰ ਰਹੀ ਹੈ। ਮੁੱਖ ਮੰਤਰੀ ਵਾਰ ਵਾਰ ਮੀਟਿੰਗ ਤੋਂ ਮੁਕਰ ਰਹੇ ਹਨ। ਉਹਨਾ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਵਰਕਰਾਂ ਹੈਲਪਰਾ ਦਾ ਮਾਣ ਭੱਤਾ ਡਬਲ ਕੀਤਾ ਜਾਵੇਗ।ਮਾਨ ਸਰਕਾਰ ਕੋਲੋ ਜਥੇਬੰਦੀ ਨੇ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ ਲਾਗੂ ਕੀਤੀ ਜਾਵੇ ਅਤੇ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ।
17 ਮਹੀਨਿਆ ਦਾ ਬਕਾਇਆ ਜਾਰੀ ਕੀਤਾ ਜਾਵੇ,ਮੋਬਾਈਲ ਫੋਨ ਦਿੱਤੇ ਜਾਣ, ਸਰਕਾਰ ਵੱਲੋਂ ਮੋਬਾਈਲ ਨਾ ਦੇਣ ਦੀ ਸੂਰਤ ਵਿੱਚ ਐਫਆਰਐਸ ਤੇ ਆਨਲਾਈਨ ਕੰਮ ਦਾ ਪੂਰਨ ਤੌਰ ਤੇ ਬਾਈਕਟ ਕੀਤਾ ਜਾਵੇਗਾ ,ਆਂਗਣਵਾੜੀ ਵਰਕਰ ਹੈਲਪਰ ਦੀ ਬਦਲੀ ਅਤੇ ਖਾਲੀ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ।
ਸੁਪਰਵਾਈਜ਼ਰ ਦੀ ਭਰਤੀ ਵਿੱਚ ਵਿਦਿਅਕ ਯੋਗਤਾ ਨੂੰ ਵਿਚਾਰਿਆ ਜਾਵੇ ਪਰ ਸਾਡੇ ਤਿੰਨਾਂ ਸਾਲ ਬੀਤ ਜਾਣ ਤੇ ਵੀ ਉਹਨਾਂ ਵੱਲੋਂ ਕੋਈ ਵਾਦਾ ਪੂਰਾ ਨਹੀਂ ਕੀਤਾ ਗਿਆ। ਅੱਜ ਫਿਰ ਮੁੱਖ ਮੰਤਰੀ ਮੀਟਿੰਗ ਤੋਂ ਮੁਕਰ ਗਏ। ਜੇਕਰ ਜਲਦੀ ਹੀ ਮੀਟਿੰਗ ਦਾ ਸਮਾਂ ਦੁਬਾਰਾ ਨਹੀਂ ਦਿੱਤਾ ਗਿਆ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।