ਕੋਵਿਡ ਬਾਰੇ ਘਬਰਾਉਣ ਦੀ ਕੋਈ ਲੋੜ ਨਹੀਂ – ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ
ਅਸ਼ੋਕ ਵਰਮਾ
ਬਠਿੰਡਾ, 19 ਜੂਨ 2025: ਕਾਰਜਕਾਰੀ ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਤੋਂ ਘਬਰਾਉਣ ਦੀ ਲੋੜ ਨਹੀਂ ਹੈ।ਉਹਨਾਂ ਦੱਸਿਆ ਕਿ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰੀ ਹਸਪਤਾਲਾਂ ਵਿੱਚ ਟੈਸਟਿੰਗ ਦੀ ਸਹੂਲਤ ਉਪਲਬਧ ਹੈ ਅਤੇ ਜ਼ਰੂਰੀ ਦਵਾਈਆਂ, ਆਕਸੀਜਨ ਅਤੇ ਵਿਗਿਆਨਕ ਸੂਝ-ਬੂਝ ਨਾਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਜਿਲ੍ਹੇ ਵਿੱਚ ਨਿਗਰਾਨੀ ਕਾਈਮ ਹੈ ਅਤੇ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਮਾਮਲੇ ਦੀ ਪਛਾਣ ਕਰਕੇ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਭਾਵੇਂ ਹਾਲਾਤ ਕਾਬੂ 'ਚ ਹਨ, ਪਰ ਲੋਕਾਂ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਜਨਤਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਖੰਘ, ਬੁਖਾਰ ਜਾਂ ਸਾਹ ਲੈਣ ਵਿੱਚ ਦਿੱਕਤ ਹੋਵੇ ਤਾਂ ਤੁਰੰਤ ਆਪਣੇ ਨਜ਼ਦੀਕੀ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਜਾਂਚ ਕਰਵਾਏ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਅਫ਼ਵਾਹਾਂ ਤੋਂ ਬਚਣ ਅਤੇ ਸਿਰਫ਼ ਸਰਕਾਰੀ ਸੂਤਰਾਂ ਤੋਂ ਮਿਲ ਰਹੀ ਜਾਣਕਾਰੀ ਉਤੇ ਭਰੋਸਾ ਕਰਨ।