ਸ਼ਹੀਦ ਭਗਤ ਸਿੰਘ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ : DC ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 20 ਜੂਨ 2025: ਸੀ.ਐਮ. ਦੀ ਯੋਗਸ਼ਾਲਾ ਦੇ ਬੈਨਰ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 21 ਜੂਨ 2025 ਨੂੰ ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ ਸ਼ੁਭਾ 6 ਤੋਂ ਸਵੇਰੇ 7 ਵਜੇ (ਇੱਕ ਘੰਟਾ) ਤੱਕ ਮਨਾਇਆ ਜਾਵੇਗਾ, ਇਸ ਗਿਆਰ੍ਹਵੇਂ ਕੌਮਾਂਤਰੀ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਰਵਾਏ ਜਾਣ ਵਾਲੇ ਇਸ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣੀਆਂ ਯਕੀਨੀ ਬਣਾਈਆ ਜਾਣ ਤਾਂ ਜੋ ਕਿਸੇ ਵੀ ਯੋਗ ਪ੍ਰੇਮੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਂ ਦਰਪੇਸ਼ ਨਾ ਆਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਰੋਜ਼ਾਨਾਂ 126 ਯੋਗਾਂ ਕਲਾਸਾਂ 22 ਯੋਗਾ ਟ੍ਰੇਨਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ, ਜੋ ਕਿ ਜ਼ਿਲ੍ਹਾ ਹੈਡਕੁਆਰਟਰ, ਸਮੂਹ ਬਲਾਕ ਅਤੇ ਪਿੰਡ ਪੱਧਰ ‘ਤੇ ਕਰਵਾਈਆਂ ਜਾ ਰਹੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਆਪਣੇ ਮੁਹੱਲੇ ਵਿੱਚ ਯੋਗਾ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹੋ ਤਾਂ ਸੂਬਾ ਸਰਕਾਰ ਦੁਆਰਾ ਜਾਰੀ ਕੀਤੇ ਹੈਲਪ ਲਾਈਨ ਨੰਬਰ 76694-00500 ਜਾਂ ਵੈਬ-ਸਾਈਟ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਯੋਗ ਕਲਾਸ ਲਈ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ।