ਨਸ਼ੀਲੇ ਪਾਊਡਰ ਅਤੇ ਹਥਿਆਰਾਂ ਸਣੇ ਫੜੇ ਗਏ 3 ਜਣੇ
ਜ਼ਿਲ੍ਹਾ ਪੁਲਿਸ ਵੱਲੋਂ ਸਬ-ਡਵੀਜ਼ਨ ਅਤੇ ਥਾਣਾ ਪੱਧਰ ਤੇ ਲਗਾਏ ਜਾ ਰਹੇ ਹਨ “ਸਮਾਧਾਨ ਕੈਂਪ”, 230 ਦਰਖਾਸਤਾ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ
ਰੂਪਨਗਰ, 23 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 220 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਅਤੇ ਇੱਕ ਪਿਸਟਲ 32 ਬੋਰ, 02 ਜਿੰਦਾ ਰੋਦ ਬ੍ਰਾਮਦ ਕੀਤੇ ਗਏ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਕੀਰਤਪੁਰ ਸਾਹਿਬ ਵੱਲੋਂ ਸੁਨੀਲ ਕੁਮਾਰ ਵਾਸੀ ਪਿੰਡ ਗੋਚਰ, ਥਾਣਾ ਨੂਰਪੁਰਬੇਦੀ, ਮਨਪ੍ਰੀਤ ਸਿੰਘ ਵਾਸੀ ਨੇੜੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਵੈਭਵ ਵਾਸੀ ਚੋਈ ਬਾਜਾਰ ਸ਼੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 220 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਅਤੇ ਇੱਕ ਪਿਸਟਲ 32 ਬੋਰ, 02 ਜਿੰਦਾ ਰੋਦ ਬ੍ਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਉਨ੍ਹਾਂ ਅੱਗੇ ਦੱਸਿਆਂ ਕਿ ਜ਼ਿਲ੍ਹਾ ਪੁਲਿਸ ਵੱਲੋਂ ਪਬਲਿਕ ਦੀ ਸਹੂਲਤ ਲਈ ਉਨ੍ਹਾਂ ਦੀਆਂ ਸ਼ਿਕਾਇਤਾ ਦਾ ਜਲਦੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨ ਅਤੇ ਥਾਣਾ ਪੱਧਰ ਤੇ “ਸਮਾਧਾਨ ਕੈਂਪ” ਵੀ ਲਗਾਏ ਗਏ। ਜਿਸ ਦੌਰਾਨ 230 ਦਰਖਾਸਤਾ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।
ਇਸ ਤੋਂ ਇਲਾਵਾ ਪ੍ਰੋਜੇਕਟ ‘ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।