Monsoon in Punjab- ਪੰਜਾਬ 'ਚ ਭਲਕੇ ਪਵੇਗਾ ਭਾਰੀ ਮੀਂਹ, ਪੜ੍ਹੋ IMD ਦਾ ਅਲਰਟ
ਚੰਡੀਗੜ੍ਹ, 23 ਜੂਨ 2025- ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਪੰਜਾਬ ਵਿੱਚ ਭਲਕੇ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ।
ਅਗਲੇ ਦੋ ਦਿਨਾਂ ਵਿੱਚ ਮਾਨਸੂਨ ਪੰਜਾਬ ਦੇ ਕੁਝ ਹੋਰ ਹਿੱਸਿਆਂ ਨੂੰ ਕਵਰ ਕਰੇਗਾ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਕਈ ਥਾਵਾਂ ‘ਤੇ ਤੇਜ਼ ਗਰਜ ਦੇ ਨਾਲ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਖਾਸ ਕਰਕੇ 25 ਜੂਨ ਲਈ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ 23 ਤੋਂ 28 ਜੂਨ 2025 ਤੱਕ ਪੰਜਾਬ, ਦਿੱਲੀ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।
Click to Follow Babushahi Facebook page →