ਯੋਗ ਲੋਕਾਂ ਨੂੰ ਦੇ ਰਿਹਾ ਹੈ ਨਿਰੋਗ ਜੀਵਨ ਅਤੇ ਤੰਦਰੁਸਤ ਦਿਮਾਗ- ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ
ਹਰਜਿੰਦਰ ਸਿੰਘ ਭੱਟੀ
- ਯੋਗਾ ਟ੍ਰੇਨਰ ਸ਼ੁਭਾਂਗੀ ਵੱਲੋਂ ਮੋਹਾਲੀ ਸ਼ਹਿਰ ਵਿਖੇ ਰੋਜ਼ਾਨਾ 5 ਯੋਗਾ ਸੈਸ਼ਨ ਲਗਾ ਕੇ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ
ਐੱਸ.ਏ.ਐੱਸ ਨਗਰ, 24 ਜੂਨ, 2025: ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ, ਸੀ ਐਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ।
ਯੋਗਾ ਟ੍ਰੇਨਰ ਸ਼ੁਭਾਂਗੀ ਨੇ ਦੱਸਿਆ ਕਿ ਉਸ ਵੱਲੋਂ ਮੋਹਾਲੀ ਵਿਖੇ ਰੋਜ਼ਾਨਾ 5 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹਨਾਂ ਵੱਲੋਂ ਆਪਣੀ ਪਹਿਲੀ ਕਲਾਸ ਐਸ.ਸੀ.ਐਲ ਸੁਸਾਇਟੀ, ਸੈਕਟਰ-70 ਵਿਖੇ ਸਵੇਰੇ 6.00 ਵਜੇ ਤੋਂ 7.00 ਵਜੇ ਤੱਕ, ਦੂਸਰੀ ਕਲਾਸ ਗੁਰੂ ਹਰਰਾਏ ਸਾਹਿਬ ਕੰਪਲੈਕਸ, ਸੈਕਟਰ-67 ਵਿਖੇ ਸਵੇਰੇ 7.15 ਵਜੇ ਤੋਂ 8.15 ਵਜੇ ਤੱਕ, ਤੀਜੀ ਕਲਾਸ ਰਾਧਾ ਕ੍ਰਿਸ਼ਨਾ ਮੰਦਿਰ, ਫੇਜ਼-2 ਵਿਖੇ ਬਾਅਦ ਦੁਪਿਹਰ 4.00 ਵਜੇ ਤੋਂ 5.00 ਵਜੇ ਤੱਕ, ਚੌਥੀ ਕਲਾਸ ਹਨੂੰਮਾਨ ਮੰਦਿਰ ਪਾਰਕ ਨੰ: 33 ਫੇਜ਼ 3ਬੀ-2 ਵਿਖੇ ਸ਼ਾਮ 5.15 ਤੋਂ 6.15 ਵਜੇ ਤੱਕ ਅਤੇ ਪੰਜਵੀਂ ਕਲਾਸ ਫੇਜ਼-5 ਸਪੋਰਟਸ ਕਲੱਬ ਮੋਹਾਲੀ, ਸੈਕਟਰ-59 ਵਿਖੇ ਸ਼ਾਮ 6.30 ਤੋਂ 7.30 ਵਜੇ ਤੱਕ ਲਗਾਈ ਜਾਂਦੀ ਹੈ।
ਟ੍ਰੇਨਰ ਸ਼ੁਭਾਂਗੀ ਨੇ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਸਾਰਾ ਦਿਨ ਤਰੋ-ਤਾਜ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਅਭਿਆਸ ਨਾਲ ਸਰੀਰ ਅੰਦਰ ਬਿਮਾਰੀਆਂ ਦਾ ਖਾਤਮਾ ਹੁੰਦਾ ਹੈ ਤੇ ਨਵੀਆਂ ਬਿਮਾਰੀਆਂ ਦੇ ਪੈਦਾ ਹੋਣ ਤੋਂ ਵੀ ਛੁਟਕਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਰੀਰ ਬਹੁਤ ਹੀ ਅਨਮੋਲ ਹੈ, ਇਸ ਨੂੰ ਅਜਾਈ ਨਹੀਂ ਗਵਾਉਣਾ ਚਾਹੀਦਾ, ਇਸ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਟੋਲ ਫ੍ਰੀ ਨੰ: 7669400500 ਜਾਂ www.cmdiyogshala.punjab.gov.in 'ਤੇ ਜਾ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟ੍ਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟ੍ਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਨਵੇਂ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।