ਕੁਦਰਤੀ ਸੋਮਿਆਂ ਦੀ ਸੰਭਾਲ ਲਈ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਲਾਹੇਵੰਦ: ਮੁੱਖ ਖੇਤੀਬਾੜੀ ਅਫਸਰ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 24 ਜੂਨ 2025: ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਸਕੀਮ ਤਹਿਤ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਾ.ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਲਾਹੇਵੰਦ ਹੈ। ਉਨ੍ਹਾਂ ਨੇ ਕਿਹਾ ਕਿ ਸਾਉਣੀ 2025 ਦੌਰਾਨ ਜਿਹੜੇ ਕਿਸਾਨ ਝੋਨੇ ਦੀ ਥਾਂ ਮੱਕੀ ਦੀ ਕਾਸ਼ਤ ਕਰਨਗੇ, ਉਹਨਾਂ ਨੂੰ ਮੱਕੀ ਦੇ ਬੀਜ ਅਤੇ ਹੋਰ ਇੰਨਪੁਟਸ ਖਰੀਦਣ ਲਈ ਵਿਸ਼ੇਸ਼ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਹਾਇਤਾ ਦੇ ਤੌਰ ਤੇ ਕੁਝ ਰਾਸ਼ੀ ਲਾਭਪਾਤਰੀ ਕਿਸਾਨਾਂ ਨੂੰ ਵਿੱਤੀ ਸਹਾਇਤਾ ਵੱਜੋਂ ਦਿੱਤੀ ਜਾਵੇਗੀ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰਕੇ ਮੱਕੀ ਦੀਆਂ ਪ੍ਰਵਾਨਿਤ ਕਿਸਮਾਂ ਦੀ ਸੂਚੀ ਪ੍ਰਾਪਤ ਕੀਤੀ ਜਾ ਸਕਦੀ ਹੈ। ਮੱਕੀ ਦੇ ਬੀਜ, ਕੀਟਨਾਸ਼ਕ ਅਤੇ ਸੂਖਮ ਤੱਤ ਖਾਦਾਂ ਦੀ ਖਰੀਦ ਕਰਨ ਸਮੇਂ ਬਿਲ ਜਰੂਰ ਪ੍ਰਾਪਤ ਕੀਤੇ ਜਾਣ। ਇਹਨਾਂ ਬਿਲਾਂ ਦੇ ਅਧਾਰ ਤੇ ਹੀ ਕਿਸਾਨ ਇਸ ਸਕੀਮ ਦਾ ਲਾਭ ਲੈਣ ਦਾ ਹੱਕਦਾਰ ਹੋਵੇਗਾ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੇ ਮੁਕਾਬਲੇ ਮੱਕੀ ਦੀ ਫਸਲ ਨੂੰ ਪਾਣੀ ਦੀ ਘੱਟ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਕੀਤੀ ਪਾਣੀ ਦੀ ਬੱਚਤ, ਆਉਣ ਵਾਲੀਆਂ ਪੀੜੀਆਂ ਲਈ ਵਰਦਾਨ ਸਾਬਿਤ ਹੋਵੇਗੀ।
- Download Babushahi App
-
-