ਪਟਿਆਲਾ ਪੁਲਿਸ ਵੱਲੋਂ ਮੀਟਿੰਗਾਂ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 25 ਜੂਨ 2025 : ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ਾਂ ਦੇ ਤਹਿਤ, ਸਬ-ਡਵੀਜ਼ਨ ਅਧਿਕਾਰੀਆਂ ਨੇ ਆਪਣੇ ਇਲਾਕਿਆਂ ਦੇ ਐਸ.ਐਚ.ਓਜ਼ ਦੇ ਨਾਲ ਮਿਲ ਕੇ ਸਥਾਨਕ ਨਿਵਾਸੀਆਂ ਨਾਲ ਸੰਪਰਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ , ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਨਸ਼ੇ ਦੀ ਸਮੱਸਿਆ ਨੂੰ ਸਮਝਣਾ, ਪੀੜਤਾਂ ਦੀ ਪਛਾਣ ਕਰਨਾ, ਉਨ੍ਹਾਂ ਤੱਕ ਮਦਦ ਪਹੁੰਚਾਉਣਾ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਸੀ ,ਇਨ੍ਹਾਂ ਮੀਟਿੰਗਾਂ ਵਿੱਚ ਨਿਵਾਸੀਆਂ ਨੇ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਦੀ ਉਪਲਬਧਤਾ, ਨਸ਼ਾ ਪੀੜਤਾਂ ਦੀ ਗਿਣਤੀ ਅਤੇ ਨਸ਼ੀਲੇ ਪਦਾਰਥਾਂ ਦੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ , ਪੁਲਿਸ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜੇ ਨੌਜਵਾਨ ਨਸ਼ੇ ਦੀ ਲਤ ਵਿੱਚ ਫਸੇ ਹੋਏ ਹਨ, ਉਨ੍ਹਾਂ ਦੇ ਇਲਾਜ ਲਈ ਪੂਰੀ ਸਹਾਇਤਾ ਦਿੱਤੀ ਜਾ ਰਹੀ ਹੈ