ਪੰਜਾਬ ਦੇ ਹਸਪਤਾਲਾਂ ’ਚ ਅਲਰਟ ਜਾਰੀ, ਪ੍ਰਸ਼ਾਸਨ ਨੇ ਦਿੱਤੀ ਵੱਡੀ ਚੇਤਾਵਨੀ—ਚਿੰਤਾ ਦਾ ਮਾਹੌਲ!
ਮਹਿਕ ਅਰੋੜਾ
ਲੁਧਿਆਣਾ। ਸ਼ਹਿਰ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਪਿਛਲੇ ਦੋ ਦਿਨਾਂ ਵਿੱਚ, ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਸੰਕਰਮਿਤ ਲੋਕਾਂ ਦੀ ਗਿਣਤੀ 80 ਹੋ ਗਈ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ, ਇਸ ਵੇਲੇ 20 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 16 ਮਰੀਜ਼ਾਂ ਦਾ ਘਰੇਲੂ ਇਕਾਂਤਵਾਸ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅਧਿਕਾਰੀਆਂ ਅਨੁਸਾਰ ਹੁਣ ਤੱਕ 57 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਜਦੋਂ ਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਲਗਾਤਾਰ ਆ ਰਹੇ ਨਵੇਂ ਮਾਮਲਿਆਂ ਨੇ ਪ੍ਰਸ਼ਾਸਨ ਅਤੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।
ਕਰੋਨਾ ਤੋਂ ਬਚਣ ਲਈ ਕੀ ਕਰੀਏ?
ਸਿਹਤ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਇਹ ਸਲਾਹ ਦਿੱਤੀ ਹੈ:
- ਘਰੋਂ ਬਾਹਰ ਜਾਣ ਵੇਲੇ ਮਾਸਕ ਪਹਿਨੋ।
- ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹੋ
- ਆਪਣੇ ਹੱਥ ਵਾਰ-ਵਾਰ ਧੋਵੋ ਜਾਂ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਕਰੋ।
- ਸਰੀਰਕ ਦੂਰੀ ਬਣਾਈ ਰੱਖੋ (2 ਗਜ਼)
- ਜੇਕਰ ਤੁਹਾਨੂੰ ਖੰਘ, ਜ਼ੁਕਾਮ, ਗਲੇ ਵਿੱਚ ਖਰਾਸ਼ ਜਾਂ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।
ਪ੍ਰਸ਼ਾਸਨ ਦੀ ਅਪੀਲ
ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਹੈ ਕਿ ਹੁਣ ਲਾਪਰਵਾਹੀ ਲਈ ਕੋਈ ਥਾਂ ਨਹੀਂ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਹਿਲਾਂ ਵਾਂਗ ਸਾਵਧਾਨੀ ਅਤੇ ਜਾਗਰੂਕਤਾ ਬਣਾਈ ਰੱਖਣ ਤਾਂ ਜੋ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
MA