← ਪਿਛੇ ਪਰਤੋ
8 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ 26 ਜੂਨ 2025- ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਅਮਰੀਕਾ ਗਿਆ ਸੀ ਜਿੱਥੇ ਜਾ ਕੇ ਉਸ ਨੂੰ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨੇ ਘੇਰ ਲਿਆ ਜਿੱਥੇ ਹਸਪਤਾਲ ਚ ਜੇਰੇ ਇਲਾਜ ਉਸ ਦੀ ਮੌਤ ਹੋ ਗਈ।
Total Responses : 118