ਨਸ਼ੀਲੇ ਪਾਊਡਰ ਸਮੇਤ 1 ਕਾਬੂ, ਨਸ਼ਾ ਕਰਨ ਵਾਲਾ 1 ਤੇ ਪੁਰਾਣੇ ਮੁਕੱਦਮੇ 'ਚ ਨਾਮਜ਼ਦ 1 ਹੋਰ ਗ੍ਰਿਫਤਾਰ
- ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ - ਐੱਸਐੱਸਪੀ
ਰੂਪਨਗਰ, 26 ਜੂਨ 2025: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ, ਨਸ਼ਾ ਕਰਨ ਦੇ ਆਦਿ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮਿਤੀ 02 ਜੂਨ 2025 ਨੂੰ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਧਾਰਾਵਾਂ ਅਧੀਨ ਦਰਜ਼ ਮੁਕੱਦਮਾ ਵਿੱਚ ਨਾਮਜ਼ਦ 1 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਕਰਨ ਪੁੱਤਰ ਵਾਸੀ ਘੁਮਿਆਰ ਮੁਹੱਲਾ ਘਨੌਲੀ ਥਾਣਾ ਸਦਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸਿਟੀ ਮੋਰਿੰਡਾ ਵੱਲੋਂ ਨਸ਼ਾ ਦੇ ਆਦਿ ਗੁਰਿੰਦਰ ਸਿੰਘ ਵਾਸੀ ਪਿੰਡ ਕਲਹੇੜੀ ਨੂੰ ਗ੍ਰਿਫਤਾਰ ਕਰਕੇ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਇਸ ਤੋਂ ਇਲਾਵਾ ਥਾਣਾ ਸਿਟੀ ਰੂਪਨਗਰ ਵੱਲੋਂ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਧਾਰਾਵਾ ਅਧੀਨ ਦਰਜ਼ ਮੁਕੱਦਮਾ ਨੰਬਰ 134 ਮਿਤੀ 02 ਜੂਨ 2025 ਵਿੱਚ ਨਾਮਜ਼ਦ ਬਲਵਿੰਦਰ ਸਿੰਘ ਉਰਫ ਬਿੰਦਰ ਪਿੰਡ ਝੱਲੀਆਂ ਕਲਾਂ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਇਸ ਤੋਂ ਇਲਾਵਾ ਪ੍ਰੋਜੇਕਟ ‘ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।