ਸਫਾਈ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਕੌਂਸਲਰ ਮਿਲੇ ਐਸਡੀਐਮ ਨੂੰ: ਮਸਲੇ ਦਾ ਕਰਵਾਉਣ ਦਾ ਮਿਲਿਆ ਭਰੋਸਾ
- ਮਸਲੇ ਦਾ ਜਲਦੀ ਹੱਲ ਕਰਵਾਉਣ ਦਾ ਐਸਡੀਐਮ ਵੱਲੋਂ ਭਰੋਸਾ
ਦੀਪਕ ਜੈਨ
ਜਗਰਾਉਂ, 26 ਜੂਨ 2025 - ਬੀਤੇ ਦਿਨੀ ਵਿਰੋਧੀ ਧਿਰ ਦੇ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਇੱਕ ਮੰਗ ਪੱਤਰ ਕੌਂਸਲ ਦੇ ਕਾਰਜਸਾਧਕ ਅਫਸਰ ਨੂੰ ਸਫਾਈ ਦੇ ਮੁੱਦੇ ਨੂੰ ਲੈ ਕੇ ਦਿੱਤਾ ਗਿਆ ਸੀ। ਪਰ ਕਾਰਜ ਸਾਧਕ ਅਫਸਰ ਵੱਲੋਂ ਕੋਈ ਢੁਕਵਾਂ ਜਵਾਬ ਨਾ ਦੇਣ ਕਾਰਨ ਅੱਜ ਵਿਰੋਧੀ ਧਿਰ ਦੇ ਕੌਂਸਲਰਾਂ ਵੱਲੋਂ ਇਹ ਮੁੱਦਾ ਜਗਰਾਉਂ ਦੇ ਉਪ ਮੰਡਲ ਮਜਿਸਟਰੇਟ ਕਰਨਵੀਰ ਸਿੰਘ ਕੋਲ ਲਿਆਂਦਾ ਗਿਆ। ਜਿੱਥੇ ਸਮੂਹ ਕੌਂਸਲਰ ਸਾਹਿਬਾਨ ਵੱਲੋਂ ਕੂੜੇ ਦੀ ਸਮੱਸਿਆ ਹੱਲ ਕਰਨ ਲਈ ਕਿਹਾ ਗਿਆ। ਜਿਸ ਤੇ ਉਪ ਮੰਡਲ ਮਜਿਸਟਰੇਟ ਵੱਲੋਂ ਇੱਕ ਪੰਜ ਮੈਂਬਰੀ ਕਮੇਟੀ ਬਣਾ ਕੇ ਇਸ ਮਸਲੇ ਦਾ ਜਲਦੀ ਤੋਂ ਜਲਦ ਹੀ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ। ਦੂਜੇ ਪਾਸੇ ਕਾਰਜ ਸਾਧਕ ਅਫਸਰ ਵੱਲੋਂ ਵੀ ਇਸ ਮੁੱਦੇ ਨੂੰ ਲੈ ਕੇ ਸਮੂਹ ਕੌਂਸਲਰਾਂ ਦੀ ਇੱਕ ਮੀਟਿੰਗ ਕੂੜੇ ਦੇ ਮੁੱਦੇ ਨੂੰ ਏਜੰਡਾ ਬਣਾ ਕੇ ਜਲਦੀ ਹੀ ਰੱਖੇ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਅਮਰਜੀਤ ਸਿੰਘ ਮਾਲਵਾ, ਸਤੀਸ਼ ਕੁਮਾਰ ਪੱਪੂ ਕਵੰਰਪਾਲ ਸਿੰਘ, ਸਾਜਨ ਮਲਹੋਤਰਾ, ਕਰਮਜੀਤ ਸਿੰਘ ਕੈਥ, ਰਾਜ ਭਾਰਦਵਾਜ, ਰਵਿੰਦਰ ਕੁਮਾਰ ਸੱਭਰਵਾਲ ਆਦਿ ਹਾਜ਼ਰ ਸਨ।