MLA ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ 'ਤੇ CM ਅਤੇ ਨੀਲ ਗਰਗ ਨੇ ਪ੍ਰਗਟਾਇਆ ਦੁੱਖ
ਤਰਨਤਾਰਨ, 27 ਜੂਨ 2025 : ਆਪ ਦੇ ਸੀਨੀਅਰ ਲੀਡਰ ਨੀਲ ਗਰਗ ਨੇ ਡਾ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤੇ ਉਤੇ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਪੀੜਾਦਾਇਕ ਹੈ। ਡਾ. ਸਾਹਿਬ ਇੱਕ ਈਮਾਨਦਾਰ, ਮਿਹਨਤੀ ਅਤੇ ਸੰਘਰਸ਼ਸ਼ੀਲ ਜਨਸੇਵਕ ਸਨ, ਜਿਨ੍ਹਾਂ ਨੇ ਪੰਜਾਬ ਅਤੇ ਪਾਰਟੀ ਦੀ ਸੇਵਾ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ।
ਪਰਮਾਤਮਾ ਦਿਵੰਗਤ ਆਤਮਾ ਨੂੰ ਸ਼ਾਂਤੀ ਬਖ਼ਸ਼ੇ।
ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਇਹ ਅਸੀਮ ਦੁੱਖ ਸਹਿਣ ਦੀ ਸ਼ਕਤੀ ਦੇਵੇ। ਵਾਹਿਗੁਰੂ ਜੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ,
"ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਹੋਇਆ। ਡਾਕਟਰ ਸਾਹਿਬ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ੇ।"