ਹਰੇਕ ਕਿਸਾਨ ਘੱਟੋ ਘੱਟ ਇੱਕ ਹੈਕਟੇਅਰ ਰਕਬਾ ਮੱਕੀ ਹੇਠ ਜ਼ਰੂਰ ਲਿਆਵੇ - ਮੁੱਖ ਖੇਤੀਬਾੜੀ ਅਫ਼ਸਰ
ਰੋਹਿਤ ਗੁਪਤਾ
ਬਟਾਲਾ, 28 ਜੂਨ 2025 - ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਭਵਿੱਖ ਵਿਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਹੇਠਲੇ ਦੇ ਪੱਧਰ ਵਿਚ ਆ ਰਹੀ ਗਿਰਾਵਟ ਅਤੇ ਮਿੱਟੀ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਬਿਜਾਏ ਸਾਉਣੀ ਦੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰਨੀ ਚਾਹੀਦੀ ਹੈ।
ਉਨਾਂ ਦੱਸਿਆ ਕਿ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 2000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਿਜਾਏ ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ ,ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ ।ਉਨ੍ਹਾਂ ਕਿਹਾ ਕਿ ਜੋ ਕਿਸਾਨ ਬਹਾਰ ਰੁੱਤੇ ਬੀਜੀ ਮੱਕੀ ਦੀ ਕਟਾਈ ਕਰ ਰਹੇ ਹਨ,ਉਹ ਝੋਨਾ ਲਾਉਣ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਜੂਨ ਮਹੀਨੇ ਦੇ ਅਖੀਰ ਤੱਕ ਮੱਕੀ ਦੀ ਕਾਸ਼ਤ ਕੀਤੀ ਜਾ ਸਕਦੀ ਹੈ
ਮੁੱਖ ਖੇਤੀਬਾੜੀ ਅਫਸਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕਿਸਾਨਾਂ ਨੂੰ ਸਹਿਯੋਗ ਦੇਣਾ ਚਾਹੀਦੀ ।
ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰੇਕ ਕਿਸਾਨ ਘੱਟੋ ਘੱਟ ਇੱਕ ਹੈਕਟੇਅਰ ਰਕਬਾ ਮੱਕੀ ਹੇਠ ਜ਼ਰੂਰ ਲਿਆਵੇ ਤਾਂ ਜੋਂ ਝੋਨੇ ਦੀ ਕਾਸ਼ਤ ਨਾਲ ਆਉਣ ਵਾਲੀਆਂ ਭਵਿੱਖੀ ਸਮੱਸਿਆਵਾਂ ਘੱਟ ਕੀਤੀਆਂ ਜਾ ਸਕਣ।