ਤੇਜ਼ ਝਟਕਿਆਂ ਨਾਲ ਹਿੱਲਿਆ ਇਹ ਦੇਸ਼, ਲੋਕਾਂ ਵਿਚ ਫ਼ੈਲ ਗਈ ਦਹਿਸ਼ਤ
ਰਿਕਟਰ ਪੈਮਾਨੇ 'ਤੇ ਤੀਬਰਤਾ 5.2 ਮਾਪੀ ਗਈ
ਇਸਲਾਮਾਬਾਦ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਅੱਜ ਇੱਕ ਵੱਡਾ ਭੂਚਾਲ ਆਇਆ। ਭਾਰਤੀ ਸਮੇਂ ਅਨੁਸਾਰ ਸਵੇਰੇ ਲਗਭਗ 3:54 ਵਜੇ ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.2 ਮਾਪੀ ਗਈ। ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਉੱਤਰ-ਪੱਛਮ ਵਿੱਚ ਧਰਤੀ ਤੋਂ 150 ਕਿਲੋਮੀਟਰ ਹੇਠਾਂ ਡੂੰਘੇਪਣ ਵਿੱਚ ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਭੂਚਾਲ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਐਤਵਾਰ ਸਵੇਰੇ ਆਏ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।