ਮਜੀਠੀਆ ਦੀ ਗ੍ਰਿਫਤਾਰੀ 'ਤੇ ਚੰਦੂਮਾਜਰਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 29 ਜੂਨ 2025: ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਉੱਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ, ਮਜੀਠੀਆ ਦੀ ਗ੍ਰਿਫਤਾਰੀ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਹੈ। ਉਹਨਾਂ ਆਖਿਆ ਕਿ ਸਰਕਾਰੀ ਮਸ਼ੀਨਰੀ ਨੂੰ ਇਸ ਤਰ੍ਹਾਂ ਨਹੀਂ ਵਰਤਿਆ ਜਾਣਾ ਚਾਹੀਦਾ, ਇਸ ਤਰ੍ਹਾਂ ਦੇ ਬੀਜੇ ਕੰਡੇ ਆਪ ਚੁਗਣੇ ਪੈਂਦੇ ਨੇ।
ਚੰਦੂਮਾਜਰਾ ਨੇ ਅੱਗੇ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਅਜਿਹੀ ਕਾਰਵਾਈ ਨਹੀਂ ਹੋਣੀ ਚਾਹੀਦੀ। ਇਹ ਕਾਰਵਾਈ ਸਿਆਸੀ ਬਦਲਾਖੋਰੀ ਦੇ ਸੰਕੇਤ ਹਨ।