ਕੁੰਵਰ ਵਿਜੇ ਪ੍ਰਤਾਪ ਨੂੰ ਆਪ ਨੇ ਵਰਤਿਆ- ਰਵਨੀਤ ਬਿੱਟੂ ਦਾ ਵੱਡਾ ਬਿਆਨ
ਚੰਡੀਗੜ੍ਹ, 29 ਜੂਨ 2025 : ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵਲੋਂ ਪਾਰਟੀ ਵਿੱਚੋਂ ਬਾਹਰ ਕੀਤੇ ਜਾਣ ਉੱਤੇ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਰਵਨੀਤ ਬਿੱਟੂ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਨੇ ਵਰਤਿਆ ਹੈ ਅਤੇ ਉਸ ਦੁਆਰਾ ਕੀਤੇ ਗਏ ਕਾਰਜ ਦਾ ਆਪ ਨੇ ਮੁੱਲ ਨਹੀਂ ਪਾਇਆ।
ਬਿਲਕੁਲ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਸੱਚੇ ਅਤੇ ਇਮਾਨਦਾਰ ਇਨਸਾਨਾਂ ਦੇ ਨਾਲ ਧੋਖਾ ਕੀਤਾ ਹੈ। ਉਹਨਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦਾ ਜਿੱਥੇ ਦਿੱਲੀ ਦੇ ਵਿੱਚੋਂ ਸੁਪੜਾ ਸਾਫ ਹੋ ਚੁੱਕਿਆ ਹੈ 2027 ਦੀਆਂ ਚੋਣਾਂ ਦੇ ਵਿੱਚ ਪੰਜਾਬ ਦੇ ਅੰਦਰੋਂ ਵੀ ਲੋਕ ਇਸ ਪਾਰਟੀ ਨੂੰ ਚੱਲਦਾ ਕਰਨਗੇ।