ਜਾਣਕਾਰੀ ਦਿੰਦੇ ਹੋਏ DSP ਨਾਭਾ ਮਨਦੀਪ ਕੌਰ ਚੀਮਾ ਅਤੇ ਹੋਰ
ਦੀਦਾਰ ਗੁਰਨਾ
ਨਾਭਾ 29 ਜੂਨ 2025 : ਪੰਜਾਬ ਵਿੱਚੋ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ SSP ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ DSP ਨਾਭਾ ਮਨਦੀਪ ਕੌਰ ਚੀਮਾ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਨਾਭਾ ਐਸ ਐੱਚ ਓ ਸਰਬਜੀਤ ਸਿੰਘ ਚੀਮਾ ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਵਿੱਚ ਲਿਪਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ,ਇਨ੍ਹਾਂ ਕੋਲੋਂ 900 ਨਸ਼ੀਲੀਆਂ ਗੋਲੀਆਂ , ਇੱਕ .32 ਬੋਰ ਪਿਸਤੌਲ ,ਕਈ ਤੇਜ਼ਧਾਰ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਵਰਤੀ ਗਈ ਕਾਰ ਬਰਾਮਦ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ , ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਵੱਲੋਂ ਕਿਹਾ ਗਿਆ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਕੋਈ ਢਿਲ ਨਹੀਂ ਛੱਡੀ ਜਾਵੇਗੀ , ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ