ਜੋਬਨ ਰੰਧਾਵਾ ਦੇ ਅਹੁਦਾ ਸੰਭਾਲ ਸਮਾਗਮ ਵਿੱਚ ਸਿਸੋਦੀਆ ਅਮਨ ਅਰੋੜਾ ਅਤੇ ਧਾਲੀਵਾਲ ਨੇ ਵੀ ਕੀਤੀ ਸ਼ਿਰਕਤ
ਰੋਹਿਤ ਗੁਪਤਾ
ਬਟਾਲਾ, 29 ਜੂਨ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜੋਬਨ ਰੰਧਾਵਾ ਦਾ ਅਹੁਦਾ ਸੰਭਾਲ ਸਮਾਰੋਹ ਅਤੇ ਪਲੇਠੀ ਜਿਲ੍ਹਾ ਵਰਕਰ ਮੀਟਿੰਗ ਬਟਾਲਾ ਵਿਖੇ ਕੀਤੀ ਗਈ, ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸ਼ੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀਆਂ ਸਰਕਾਰ ਨੇ ਪੰਜਾਬ ਨੂੰ ਸਿਰਫ਼ ਵਿਨਾਸ਼ ਵੱਲ ਧਕੇਲਿਆ। ਵਿਕਾਸ ਦੇ ਨਾਮ ’ਤੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਮੂਰਖ ਬਣਿਆ ਅਤੇ ਆਪਣਿਆਂ ਦੀਅ ਜੇਬਾਂ ਭਰੀਆਂ। 2022 ਵਿਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਜਤਾਇਆ ਅਤੇ ਸੂਬੇ ਅੰਦਰ ‘ਆਪ’ ਸਰਕਾਰ ਬਣਾਈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 3 ਸਾਲ ਦਾ ਸਮਾਂ ਹੋ ਗਿਆ ਹੈ। ਸਰਕਾਰ ਨੇ ਸੂਬੇ ਦੇ ਹਰ ਖੇਤਰ ਦਾ ਵਿਕਾਸ ਕਰਵਾਇਆ। ਲੋਕਾਂ ਨਾਲ ਜੋ-ਜੋ ਵਾਅਦੇ ਕੀਤੇ ਗਏ ਸਨ, ਉਹ ਸਾਰੇ ਵਾਅਦੇ ਪੂਰੇ ਕੀਤੇ ਗਏ। ਪੰਜਾਬ ਦੇ ਹਜਾਰਾਂ ਹੀ ਪੜੇ ਲਿਖੇ ਬੇਰੁਜਗਾਰੀ ਨੋਜਵਾਨਾਂ ਲੜਕੇ-ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਉਦਯੋਗਿਤ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਨੇ ਨਵੀਆਂ-ਨਵੀਆਂ ਯੋਜਨਾਵਾਂ ਚਲਾਈਆਂ। ਸਿਹਤ ਸੇਵਾਵਾਂ ਵਿਚ ਵੱਡਾ ਸੁਧਾਰ ਲਿਆਂਦਾ ਗਿਆ ਅਤੇ ਅੱਜ ਪੰਜਾਬ ਦੇ ਸਾਰੇ ਹੀ ਸਰਕਾਰੀ ਹਸਪਤਾਲਾਂ ਵਿਚ ਜਿਥੇ ਲੋਕਾ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਅਤੇ ਉਥੇ ਹੀ ਹਰ ਤਰ੍ਹਾ ਦੇ ਟੈਸਟ ਅਤੇ ਸਾਰੀਆਂ ਦਵਾਈਆ ਲੋਕਾਂ ਨੂੰ ਮੁਫ਼ਤ ਵਿਚ ਮਿਲ ਰਹੀਆਂ ਹਨ। ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ ਵੱਡੀ ਕ੍ਰਾਂਤੀ ਲਿਆਂਦੀ। ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਸ ਰਾਹੀ ਸਿੱਖਿਆ ਦੇ ਖੇਤਰ ਵਿਚ ਉਹ ਕਰਕੇ ਦਿਵਾਇਆ ਜੋ ਪਿਛਲੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ। ਉਹਨਾ ਕਿਹਾ ਕਿ 2026 ਦੇ ਅੰਤ ਤੱਕ ਪੰਜਾਬ ਦੀ ਤਸਵੀਰ ਪੂਰੀ ਤਰ੍ਹਾ ਬਦਲ ਕੇ ਰੱਖ ਦਿੱਤੀ ਜਾਵੇਗੀ ਅਤੇ ਜਿਥੇ ਲੋਕਾਂ ਨੂੰ ਆਰਿਥਕ ਪੱਖੋ ਮਜਬੂਤ ਕੀਤਾ ਜਾਵੇਗਾ ਉਥੇ ਹੀ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਉਚਾਂਈਆ ’ਤੇ ਪਹੁੰਚਾਇਆ ਜਾਵੇਗਾ।
ਮਨੀਸ਼ ਸਿਸੋਦੀਆ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਤਗੜੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੇਹਤਰੀ ਸਹੂਲਤਾਂ ਪ੍ਰਦਾਨ ਕਰਨੀਆਂ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਅਸੀ ਮਾਝੇ ਦੀ ਧਰਤੀ ’ਤੇ ਪਹੁੰਚੇ ਹਾਂ। ਮਾਝੇ ਵਾਲਿਆਂ ਨੇ ਹਮੇਸ਼ਾ ਹੀ ਸਾਨੂੰ ਪੂਰਾ ਮਾਣ ਸਤਿਕਾਰ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਅਸੀਂ ਸਾਰੇ ਹੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਟੀਮ ਦੇ ਸਿਪਾਹੀ ਹਾਂ। ਆਮ ਆਦਮੀ ਪਾਰਟੀ ਅਤੇ ਸਰਕਾਰ ਦਾ ਇਕੋ ਇਕ ਸੁਪਨਾ ਹੈ ਕਿ ਪੰਜਾਬ ਨੂੰ ਇਕ ਵਾਰ ਫਿਰ ਰੰਗਲਾ ਪੰਜਾਬ ਬਣਾਇਆ ਜਾਵੇ। ਜਿਸ ਨੂੰ ਲੈ ਕੇ ਸਰਕਾਰ ਨਿਰੰਤਰ ਯਤਨ ਕਰ ਰਹੀ ਹੈ।
ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਲਗਾਤਾਰ ਮਜਬੂਤ ਹੋ ਰਹੀ ਹੈ ਕਿਊਂਕਿ ਪਾਰਟੀ ਦੇ ਵਰਕਰ ਪੂਰੀ ਮੇਹਨਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਚੰਗੀ ਤਰ੍ਹਾਂ ਜਾਣੂ ਕਰਵਾ ਰਹੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਵਿੱਚ ਜੁੜੇ ਪਾਰਟੀ ਦੇ ਆਗੂਆਂ ਦੇ ਵਰਕਰਾਂ ਨੂੰ ਇਹੋ ਅਪੀਲ ਕਰਦਾ ਹਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਗੜੇ ਹੋ ਜਾਓ ਅਤੇ ਜਿਹੜੀ ਕਮੀ 2022 ਦੀਆਂ ਚੋਣਾਂ ਵਿੱਚ ਜਿਲਾ ਗੁਰਦਾਸਪੁਰ ਅਤੇ ਜਿਲਾ ਪਠਾਨਕੋਟ ਅੰਦਰ ਰਹਿ ਗਈ ਸੀ ਉਹ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸਾਰੀ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਚ ਪਾਈ ਜਾਣਗੀਆਂ।
ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਇੰਚਾਰਜ ਮਨੀਸ਼ ਸਿਸ਼ੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਨਾਲ ਮਿਲ ਕੇ ਉਹ ਪਾਰਟੀ ਦੀਆਂ ਨੀਤੀਆਂ ਆਮ ਲੋਕਾਂ ਦਾ ਪਹੁੰਚਾਉਣ ਲਈ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਉਹ ਸਾਰੀਆਂ ਬੁਨਿਆਦੀ ਸਹੂਲਤਾਂ ਜੋ ਸਰਕਾਰ ਵਲੋਂ ਚਲਾਈਆਂ ਗਈਆਂ ਹਨ, ਆਮ ਲੋਕਾਂ ਤੱਕ ਪੁੱਜਦੀਆਂ ਕੀਤੀਆਂ ਜਾ ਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਲੋਕਾਂ ਦਾ ਵਿਸ਼ਵਾਸ ਹੀ ਹੈ ਕਿ ਆਮ ਆਦਮੀ ਪਾਰਟੀ ਲਗਾਤਾਰ ਜਿਮਨੀ ਚੋਣਾਂ ਜਿੱਤ ਰਹੀ ਹੈ ਅਤੇ ਲੋਕਾਂ ਸਾਨੂੰ ਸਾਥ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਦੀਆਂ ਚੋਣਾਂ ਵਿੱਚ ਖੁਦ ਨੂੰ ਰੱਬ ਸਮਝਣ ਵਾਲੇ ਹੰਕਾਰੀ ਲੀਡਰਾਂ ਨੂੰ ਸਬਕ ਸਿਖਾਇਆ ਅਤੇ 2027 ਵਿੱਚ ਵੀ ਇਹਨਾਂ ਲੋਕਾਂ ਦਾ ਪੰਜਾਬ ਦੀ ਰਾਜਨੀਤੀ ਵਿੱਚ ਪੂਰੀ ਤਰਾਂ ਸਫਾਇਆ ਹੋ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਭਾਜਪਾ ਦੇ ਕਾਂਗਰਸ ਵਾਲਿਆਂ ਨੂੰ ਸਿਰੇ ਤੋਂ ਨਕਾਰ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਸੀ ਜਿਸ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਸੀ ਕਿ ਪੰਜਾਬ ਅੰਦਰ ਹੁਣ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਕੋਈ ਵਜੂਦ ਨਹੀਂ ਰਿਹਾ। ਉਹਨਾਂ ਕਿਹਾ ਕਿ ਪਿਛਲੀਆਂ ਜਿੰਨੀਆਂ ਵੀ ਜਿਮਨੀ ਚੋਣਾਂ ਹੋਈਆਂ ਹਨ ਸਾਰੀਆਂ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਰਿਹਾ ਅਤੇ ਲੋਕਾਂ ਨੇ ਵੀ ਆਪਣਾ ਪਿਆਰ ਆਮ ਆਦਮੀ ਪਾਰਟੀ ਪ੍ਰਤੀ ਦਿਖਾਉਂਦੇ ਹੋਏ ਪਾਰਟੀ ਦੇ ਉਮੀਦਵਾਰਾਂ ਨੂੰ ਲਗਾਤਾਰ ਜਤਾਇਆ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਜੋ ਵਿਕਾਸ ਦੀਆਂ ਲੀਹਾਂ ਉਤੇ ਦੌੜ ਰਿਹਾ ਹੈ ਉਸ ਲਈ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਕੇ ਪਹਿਲਾਂ ਸੋਨੀ ਚਿੜੀ ਬਣਾਇਆ ਜਾਵੇ ਤਾਂ ਜੋ ਪੰਜਾਬ ਦਾ ਹਰ ਵਾਸੀ ਸੂਬਾ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਖੁਸ਼ ਹੋ ਕੇ ਕਹੇ ਕਿ ਅਸੀਂ 2022 ਵਿੱਚ ਇੱਕ ਇਮਾਨਦਾਰ ਸਰਕਾਰ ਚੁਣੀ ਸੀ ਜਿਸਨੇ ਸਾਫ ਨੀਅਤ ਨਾਲ ਸੂਬੇ ਦੀ ਬਿਹਤਰੀ ਲੋਕਾਂ ਦੀ ਭਲਾਈ ਲਈ ਕੰਮ ਕੀਤੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜ਼ਿਲਾ ਪ੍ਰਧਾਨ ਜੋਬਨ ਰੰਧਾਵਾ ਨੇ ਅੱਜ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਵਾਲੀ ਸਮੁੱਚੀ ਲੀਡਰਸ਼ਿਪ, ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਦੇ ਮੇਹਨਤੀ ਵਰਕਰਾਂ ਦਾ ਦਿਲ ਦੀਆ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ ਜਿੰਨਾਂ ਨੇ ਅੱਜ ਦੇ ਸਮਾਗਮ ਵਿੱਚ ਪਹੁੰਚ ਕੇ ਉਹਨਾਂ ਦੀ ਹੌਸਲਾ ਵਜਾਈ ਕੀਤੀ। ਉਹਨਾਂ ਕਿਹਾ ਕਿ ਮੈਂ ਪਾਰਟੀ ਵੱਲੋਂ ਲਗਾਈ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਿਭਾਵਾਂਗਾ ਅਤੇ ਪਾਰਟੀ ਨਾਲ ਜਮੀਨੀ ਪੱਧਰ ’ਤੇ ਜੁੜੇ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ਚੱਲਾਂਗਾ ਅਤੇ ਸਾਰਿਆਂ ਦਾ ਮਾਨ ਸਨਮਾਨ ਬਹਾਲ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ ਜੋ ਬਿਨਾਂ ਕਿਸੇ ਲਾਲਚ ਦੇ ਸਵਾਰਥ ਦੇ ਪਾਰਟੀ ਲਈ ਕੰਮ ਕਰ ਰਹੇ ਹਨ ਉਹਨਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਵਾਂਗੇ ਅਤੇ ਪਾਰਟੀ ਦੀ ਹੋਰ ਮਜਬੂਤੀ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਐਡੋਕੇਟ ਅਮਰਪਾਲ ਸਿੰਘ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਲਾਡੀ ਧੌਸ, ਵਿਧਾਇਕ ਸਰਵਨ ਸਿੰਘ ਧੁੰਨ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਭਾਰਤ ਭੂਸ਼ਨ ਵਰਮਾ, ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਹਲਕਾ, ਇੰਚਾਰਜ ਸ਼ਮਸ਼ੇਰ ਸਿੰਘ, ਚੇਅਰਮੈਨ ਰਾਜੀਵ ਸ਼ਰਮਾ, ਤਲਬੀਰ ਸਿੰਘ ਗਿੱਲ, ਜਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਚੇਅਰਮੈਨ ਜਗਰੂਪ ਸੇਖਵਾਂ, ਚੇਅਰਮੈਨ ਬਲਜੀਤ ਸਿੰਘ ਖਾਲਸਾ, ਦਲਜੀਤ ਸਿੰਘ ਹਲਕਾ ਸੰਗਠਨ ਇਨਚਾਰਜ, ਮੁਖਦੇਵ ਸਿੰਘ ਆਲੋਵਾਲ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਕਸ਼ਮੀਰ ਸਿੰਘ ਵਾਹਲਾ, ਲਖਵਿੰਦਰ ਸਿੰਘ ਸੰਘੇੜਾ, ਸਾਬਕਾ ਚੇਅਰਮੈਨ ਨਰੇਸ਼ ਗੋਇਲ, ਡਾ.ਕੇ.ਜੇ ਸਿੰਘ, ਚੇਅਰਮੈਨ ਰਣਜੀਤ ਸਿੰਘ ਬਾਠ, ਬੰਟੀ ਟਰੈਂਡਜ਼, ਵਿਜੇ ਤ੍ਰੇਹਨ, ਟਰੱਸਟੀ ਸੰਨੀ ਮਸੀਹ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਇੰਚਾਰਜ, ਸੀਨੀਅਰ ਆਪ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।