ਕਪੂਰਥਲਾ ਕੇਂਦਰੀ ਜੇਲ੍ਹ ਵਿਚ ਹੋਈ ਲੜਾਈ, 3 ਹਵਾਲਾਤੀ ਜ਼ਖ਼ਮੀ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 29 ਜੂਨ 2025 - ਕਪੂਰਥਲਾ ਕੇਂਦਰੀ ਜੇਲ੍ਹ ਵਿਚ 2 ਧਿਰਾਂ ਵਿਚ ਲੜਾਈ ਹੋਣ ਕਾਰਨ 3 ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨੂੰ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਤੇਜਵੀਰ ਸਿੰਘ ਪੁੱਤਰ ਦਲਵੀਰ ਸਿੰਘ, ਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ, ਜਿਨ੍ਹਾਂ ਦੇ ਗੰਭੀਰ ਸੱਟਾਂ ਹੋਣ ਕਾਰਨ ਜੇਲ੍ਹ ਕਰਮਚਾਰੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਆਏ, ਜਿਨ੍ਹਾਂ ਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਜਖ਼ਮੀਆਂ ਦੇ ਮੁਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ |