ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਦੀ ਚੇਤਾਵਨੀ,
ਚੰਡੀਗੜ੍ਹ, 29 ਜੂਨ 2025 - ਮੌਸਮ ਵਿਭਾਗ ਦੇ ਵੱਲੋਂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲਣ ਅੱਜ 29 ਜੂਨ ਤੋਂ 1 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ-ਨਾਲ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪੰਜਾਬ 'ਚ ਇਸ ਵਾਰ ਕਈ ਦਿਨ ਪਹਿਲਾਂ ਹੀ ਮਾਨਸੂਨ ਦੀ ਐਂਟਰੀ ਹੋ ਗਈ ਸੀ ਅਤੇ ਪਿਛਲੇ ਇੱਕ ਹਫਤੇ ਤੋਂ ਪੂਰੇ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਬਾਰਿਸ਼ ਹੋ ਰਹੀ ਹੈ।
ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਅੱਜ ਸਵੇਰੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ ਵੀ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਹਾੜਾਂ ਦੀ ਰਾਣੀ ਸ਼ਿਮਲਾ ਵਿੱਚ ਮੀਂਹ ਤੋਂ ਬਾਅਦ ਮੌਸਮ ਠੰਡਾ ਹੋ ਗਿਆ ਹੈ। ਇਸ ਦੇ ਨਾਲ ਹੀ, ਆਈਐਮਡੀ ਨੇ 29 ਜੂਨ ਨੂੰ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੀ ਵੀ ਭਵਿੱਖਬਾਣੀ ਕੀਤੀ ਹੈ।
29 ਜੂਨ ਨੂੰ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪਿਆ। ਓਡੀਸ਼ਾ ਦੇ ਮਯੂਰਭੰਜ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ। ਇਸ ਦੇ ਨਾਲ ਹੀ, ਦਿੱਲੀ ਦੇ ਕਈ ਇਲਾਕਿਆਂ ਤੋਂ ਮੀਂਹ ਦੇ ਵੀਡੀਓ ਸਾਹਮਣੇ ਆਏ। ਇਸ ਤੋਂ ਇਲਾਵਾ ਰਾਜਸਥਾਨ ਦੇ ਮਾਊਂਟ ਆਬੂ ਵਿੱਚ ਸੰਘਣੀ ਧੁੰਦ ਦੇ ਨਾਲ ਮੀਂਹ ਪਿਆ। ਆਈਐਮਡੀ ਨੇ ਸ਼ਹਿਰ ਵਿੱਚ ਗਰਜ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ ਹੈ।