ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਦੀ ਨਵੀਂ ਇਮਾਰਤ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੋਇਆ ਪ੍ਰਕਾਸ਼
ਐੱਸ ਜੀ ਪੀ ਸੀ ਪ੍ਰਧਾਨ ਧਾਮੀ ਤੇ ਲੰਗਾਹ ਨੇ ਕੀਤੀ ਸ਼ਿਰਕਤ
ਰੋਹਿਤ ਗੁਪਤਾ
ਗੁਰਦਾਸਪੁਰ 30 ਜੂਨ
ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਧਾਰੀਵਾਲ ਦੇ ਨਵੇ ਗੁਰਦੁਆਰਾ ਸਾਹਿਬ ਜੀ ਦੀ ਕਾਰ ਸੇਵਾ 27 ਸਤੰਬਰ 2015 ਨੂੰ ਗੁਰੂ ਕੇ ਬਾਗ ਵਾਲੇ ਮਹਾਂਪੁਰਸ਼ ਬਾਬਾ ਜਗੀਰ ਸਿੰਘ ਅਤੇ ਬਾਬਾ ਜੋਗਾ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਈ ਸੀ ਜੋਕਿ ਕਰੀਬ 10 ਸਾਲ ਬਾਅਦ ਪੂਰੀ ਹੋਣ ਉਪਰੰਤ ਗੁਰਦੁਆਰਾ ਸਾਹਿਬ ਜੀ ਦੀ ਨਵੀ ਇਮਾਰਤ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵਕੋਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਗੁਰਦੁਆਰਾ ਕਮੇਟੀ ਮੈਂਬਰ ਜੱਥੇਦਾਰ ਸੁੱਚਾ ਸਿੰਘ ਲੰਗਾਹ, ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਤੋਂ ਇਲਾਵਾ ਹੋਰ ਧਾਰਮਿਕ ਸ਼ਖਸੀਅਤਾਂ ਨੇ ਨਵੀਂ ਬਣੇ ਗੁਰੂ ਘਰ ਦੀ ਸੰਗਤਾਂ ਅਤੇ ਕਾਰ ਸੇਵਾ ਵਾਲੇ ਬਾਬਿਆਂ ਨੂੰ ਵਧਾਈ ਦਿੱਤੀ। ਪਹਿਲੇ ਗੁਰੂ ਸਥਾਨ ਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਨਵੇਂ ਗੁਰੂ ਘਰ ਵਿੱਚ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਧਾਰੀਵਾਲ ਵੱਲੋਂ ਸੰਗਤੀ ਰੂਪ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਜਦਕਿ 11 ਵਜੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਘਰ ਦੀ ਨਵੀਂ ਇਮਾਰਤ ਵਿੱਚ ਲਿਆ ਕੇ ਸ਼ਸ਼ੋਭਿਤ ਕੀਤਾ ਗਿਆ। ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ
ਜੱਥੇਦਾਰ ਸੁੱਚਾ ਸਿੰਘ ਲੰਗਾਹ ਨੇ ਦਸਿਆ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ਼੍ਰੀ ਬੁਰਜ ਸਾਹਿਬ ਧਾਰੀਵਾਲ ਦੇ ਨਵੇ ਗੁਰਦੁਆਰਾ ਸਾਹਿਬ ਜੀ ਦੀ ਕਾਰ ਸੇਵਾ 27 ਸਤੰਬਰ 2015 ਨੂੰ ਸ਼ੁਰੂ ਕੀਤਾ ਸੀ ਅਤੇ ਅੱਜ ਨਵੇਂ ਗੁਰਦੁਆਰਾ ਸਾਹਿਬ ਦਾ ਉਦਘਾਟਨ ਕੀਤਾ ਗਿਆ ਹੈ। ਅਤੇ ਇਸ ਉਦਘਾਟਨ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਹਨ, ਅੱਗੇ ਉਨਾਂ ਨੇ ਦਸਿਆ ਕਿ ਕਿ ਇੱਥੇ ਹਜਾਰਾ ਦੀ ਗਿਣਤੀ ਦੇ ਵਿੱਚ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।