SSP ਸਰਫਰਾਜ ਆਲਮ ਵੱਲੋਂ ਮੀਟਿੰਗ ਕੀਤੇ ਜਾਨ ਦਾ ਦ੍ਰਿਸ਼
ਬਰਨਾਲਾ, 30 ਜੂਨ 2025 : ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ SSP ਬਰਨਾਲਾ ਸਰਫਰਾਜ ਆਲਮ ਨੇ ਜ਼ਿਲ੍ਹਾ ਪੁਲਿਸ ਮੁਖ਼ੀ ਦਫ਼ਤਰ ਵਿਖੇ ਇੱਕ ਮੀਟਿੰਗ ਆਯੋਜਿਤ ਕੀਤੀ , ਇਸ ਮੀਟਿੰਗ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਮੂਹ SHOਜ਼, ਡੀਐਸਪੀਜ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਰਹੇ , ਮੀਟਿੰਗ ਦੌਰਾਨ ਨਸ਼ਾ ਤਸਕਰੀ ਨੂੰ ਜੜੋਂ ਖਤਮ ਕਰਨ ਲਈ ਚੱਲ ਰਹੀਆਂ ਪੁਲਿਸ ਮੁਹਿੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਨਵੀਆਂ ਰਣਨੀਤੀਆਂ 'ਤੇ ਵਿਚਾਰ-ਵਟਾਂਦਰਾ ਹੋਇਆ
ਇਸ ਮੀਟਿੰਗ ਦੌਰਾਨ ਹਰੇਕ ਥਾਣੇ ਦੀ ਨਸ਼ਾ ਵਿਰੋਧੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ 'ਤੇ ਪੂਰਾ ਧਿਆਨ ਦਿੱਤਾ ਜਾਵੇ , ਪੁਲਿਸ ਨੂੰ ਨਵੀਂ ਤਕਨੀਕ, ਥਾਨਾ ਪੱਧਰੀ ਗੁਪਤ ਜਾਣਕਾਰੀ ਅਤੇ ਸਮਾਜਿਕ ਸਹਿਯੋਗ ਰਾਹੀਂ ਨਸ਼ਾ ਮਾਫੀਆ ਵਿਰੁੱਧ ਸੰਯੁਕਤ ਤੌਰ 'ਤੇ ਕਾਰਵਾਈ ਕਰਨ ਲਈ ਉਤਸ਼ਾਹਿਤ ਕੀਤਾ ਗਿਆ
ਇਸ ਮੌਕੇ SSP ਸਰਫਰਾਜ ਆਲਮ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜ਼ੀਰੋ ਟੋਲਰੇਂਸ ਨੀਤੀ ਅਪਣਾਈ ਜਾ ਰਹੀ ਹੈ , ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਅਤੇ ਜ਼ਿਲ੍ਹੇ ਵਿੱਚ ਕਿਸੇ ਵੀ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ , ਨਸ਼ਿਆਂ ਤੋਂ ਮੁਕਤ ਸਮਾਜ ਬਣਾਉਣਾ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਵਿੱਚ ਸਾਰੇ ਜ਼ਿਲ੍ਹੇ ਵਾਸੀਆਂ, ਸਮਾਜਿਕ ਸੰਸਥਾਵਾਂ, ਗਰਾਮ ਪੰਚਾਇਤਾਂ ਅਤੇ ਨੌਜਵਾਨਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ