ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ ਅਤੇ ਵਾਤਾਵਰਣ ਦੀ ਸੰਭਾਲ ਕਰਨ ਬਾਰੇ ਜਾਗਰੂਕਤਾ ਸੈਮੀਨਾਰ
ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਸਮਾਗਮ
ਰੋਹਿਤ ਗੁਪਤਾ
ਬਟਾਲਾ, 1 ਜੁਲਾਈ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ, ਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵਲੋਂ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਸਦੇ ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਵੀ ਮੁੱਖ ਧਾਰਾ ਵਿੱਚ ਆ ਕੇ ਆਪਣਾ ਜੀਵਨ ਬਤੀਤ ਕਰ ਸਕਣ।
ਇਸ ਤੋਂ ਇਲਾਵਾ ਬਟਾਲਾ ਪੁਲਿਸ ਵਲੋਂ ਲੋਕਾਂ ਨੂੰ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਲੋੜ ਹੈ ਕਿ ਵੱਧ ਤੋਂ ਪੌਦੇ ਲਗਾਏ ਜਾਣ। ਇਸ ਮੌਕੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।