ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਜੰਮੂ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਔਰਤ ਦੀ ਮੌਤ
ਹਾਦਸੇ ਵਿੱਚ ਬੱਚੇ ਸਮੇਤ ਤਿੰਨ ਜ਼ਖ਼ਮੀ
ਰੋਹਿਤ ਗੁਪਤਾ
ਗੁਰਦਾਸਪੁਰ, 2 ਜੁਲਾਈ 2025- ਜੰਮੂ ਕਸ਼ਮੀਰ ਦੇ ਨੁਸ਼ਹਿਰਾ ਰਜੌਰੀ ਦਾ ਇੱਕ ਪਰਿਵਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਨਤਮਸਤਕ ਹੋ ਕੇ ਵਾਪਸ ਜੰਮੂ ਕਸ਼ਮੀਰ ਨੂੰ ਜਾ ਰਿਹਾ ਸੀ ਕਿ ਦੇਰ ਰਾਤ ਬਟਾਲਾ ਨੇੜੇ ਕਾਰ ਟਰੱਕ ਨਾਲ ਵੱਜਣ ਕਰਕੇ ਹਾਦਸਾ ਵਾਪਰ ਗਿਆ। ਪਰਿਵਾਰ ਦੀ ਇੱਕ ਔਰਤ ਯਸ਼ ਨਵਪ੍ਰੀਤ ਕੌਰ ਦੀ ਹਾਦਸੇ ਦੌਰਾਨ ਮੌਤ ਹੋ ਗਈ ਅਤੇ ਤਿੰਨ ਲੋਕ ਹੋਰ ਜਖਮੀ ਦੱਸੇ ਜਾ ਰਹੇ ਜਿਨਾਂ ਚੋਂ ਇੱਕ ਬੱਚਾ ਵੀ ਹੈ।
ਜਿਸ ਦੀ ਗੰਭੀਰ ਹਾਲਤ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ ਅਤੇ ਦੋ ਹੋਰ ਨੂੰ ਬਟਾਲਾ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।