ਬਿਮਾਰੀਆਂ ਤੋਂ ਬਚਣ ਤੇ ਸਫਾਈ ਰੱਖਣ ਲਈ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਕੀਤਾ ਜਾਗਰੂਕ
ਰੋਹਿਤ ਗੁਪਤਾ
ਬਟਾਲਾ, 2 ਜੁਲਾਈ 2025 - ਅੱਜ ਗਲੀ ਲੱਲੀਆਂ ਦੀ ਅਤੇ ਲੰਮੀ ਗੱਲੀ ਬਟਾਲਾ ਵਿਚ 'ਸਫਾਈ ਅਪਣਾਓ ਬਿਮਾਰੀ ਭਜਾਓ' ਮੁਹਿੰਮ ਤਹਿਤ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਡੈਮੋ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਆਈ.ਈ.ਸੀ ਐਕਸਪਰਟ ਨੇ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਬਟਾਲਾ ਦੀ ਅਗਵਾਈ ਵਿੱਚ ‘ਸਵੱਛ ਭਾਰਤ ਅਭਿਆਨ’ ਨੂੰ ਮੁੱਖ ਰੱਖਦੇ ਹੋਏ ਸਥਾਨਕ ਸਰਕਾਰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ‘ਸਫ਼ਾਈ ਅਪਨਾਓ ਬੀਮਾਰੀ ਭਜਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਅੱਜ ਲੋਕਾਂ ਨੂੰ ਦੱਸਿਆ ਗਿਆ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਗੰਦਗੀ ਇਕੱਠੀ ਨਾ ਹੋਣ ਦੇਣ। ਪਾਣੀ ਨਾ ਇਕੱਠਾ ਹੋਣ ਦੇਣ ਅਤੇ ਘਰ ਦਾ ਕੂੜਾ ਬਾਹਰ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਵੇਸਟ ਕੁਲੈਕਟਰ ਤੁਹਾਡੇ ਇਲਾਕੇ ਵਿੱਚ ਆਉਂਦਾ ਹੈ, ਉਸਨੂੰ ਵੀ ਅਲੱਗ ਅਲੱਗ ਕੂੜਾ ਕਰਕੇ ਦਿੱਤਾ ਜਾਵੇ ਤਾਂ ਜੋ ਕੂੜੇ ਨੂੰ ਸਹੀ ਤਰ੍ਹਾਂ ਪ੍ਰੋਸੈਸਿੰਗ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸ਼ਹਿਰ ਵਾਸੀਆਂ ਅਤੇ ਐਨ.ਜੀ.ਓਜ਼ ਦੇ ਸਾਥ ਨਾਲ ਸਫਲ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਜੁਲਾਈ ਤੱਕ ਜਾਰੀ ਰਹੇਗੀ।
ਉਨਾਂ ਸ਼ਹਿਰ ਵਾਸੀਆਂ ਅਪੀਲ ਕੀਤੀ ਕਿ ਸੁਹਿਰਦ ਨਾਗਰਿਕ ਦਾ ਸਬੂਤ ਦਿੰਦੇ ਹੋਏ ਨਗਰ ਨਿਗਮ ਦਾ ਸਾਥ ਦਿੱਤਾ ਜਾਵੇ ਅਤੇ ਸ਼ਹਿਰਵਾਸੀ ਸ਼ਹਿਰ ਨੂੰ ਸੁੰਦਰ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ।
ਇਸ ਮੌਕੇ ਕੁਲਦੀਪ ਸਿੰਘ, ਸਵਰੂਪ ਸਿੰਘ, ਰੋਹਿਤ, ਜਸਵਿੰਦਰ ਕੌਰ ਅਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ।