ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
ਦੀਪਕ ਜੈਨ
ਜਗਰਾਉਂ, 2 ਜੁਲਾਈ 2025 - ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾਕਟਰ ਅੰਕੁਰ ਗੁਪਤਾ ਆਈਪੀਐਸ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਤੇ ਮੈਡਮ ਹਰ ਕਮਲ ਕੌਰ ਐਸਪੀ ਡੀ ਅਤੇ ਡੀਐਸਪੀ ਡੀ ਇੰਦਰਜੀਤ ਸਿੰਘ ਲੁਧਿਆਣਾ ਦਿਹਾਤੀ ਦੀ ਯੋਗ ਅਗਵਾਈ ਹੇਠ ਸੀਆਈਏ ਸਟਾਫ ਜਗਰਾਉਂ ਦੇ ਮੁਖੀ ਇੰਸਪੈਕਟਰ ਅੰਮ੍ਰਿਤ ਪਾਲ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਏਐਸਆਈ ਸੁਖਦੇਵ ਸਿੰਘ ਆਪਣੇ ਸਾਥੀ ਕਰਮਚਾਰੀਆਂ ਵੱਲੋਂ ਗਸਤ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਸੀ। ਜਿਸ ਤੇ ਉਹਨਾਂ ਪਾਸੋਂ 257 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਜਿਸ ਤੇ ਉਹਨਾਂ ਦੇ ਖਿਲਾਫ ਐਨਡੀਪੀਐਸ ਐਕਟ ਅਧੀਨ ਥਾਣਾ ਸਦਰ ਰਾਏਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
ਉਕਤ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਸੀਆਈਏ ਸਟਾਫ ਜਗਰਾਉਂ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰ ਪਰਮਜੀਤ ਸਿੰਘ ਉਰਫ ਧਰਮਾ ਪੁੱਤਰ ਲੇਟ ਇੰਦਰਜੀਤ ਸਿੰਘ ਅਤੇ ਨਸ਼ਾ ਤਸਕਰ ਜਸਕਰਨ ਸਿੰਘ ਉਰਫ ਰਾਹੁਲ ਪੁੱਤਰ ਬਲਜਿੰਦਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਰਾਏਕੋਟ ਥਾਣਾ ਸਿਟੀ ਰਾਏਕੋਟ ਜਿਹਨਾਂ ਪਾਸੋਂ 257 ਗਰਾਮ ਹੀਰੋਇਨ ਬਰਾਮਦ ਕੀਤੀ ਗਈ।
ਇਹਨਾਂ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਦੋਸ਼ੀ ਪਾਸੋਂ 257 ਗ੍ਰਾਮ ਹੈਰੋਇਨ ਤੋਂ ਇਲਾਵਾ ਇੱਕ ਮੋਟਰਸਾਈਕਲ ਮਾਰਕਾ ਸਪਲੈਂਡਰ ਪਲਸ ਨੰਬਰ ਪੀ ਬੀ 56 ਈ 5422 ਰੰਗ ਕਾਲਾ ਵੀ ਬਰਾਮਦ ਕੀਤਾ ਗਿਆ ਹੈ। ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਦੋਸ਼ੀ ਪਰਮਜੀਤ ਸਿੰਘ ਉਰਫ ਧਰਮਾਂ ਖਿਲਾਫ ਐਨਡੀਪੀਐਸ ਐਕਟ ਅਧੀਨ ਪਹਿਲਾਂ ਵੀ ਚਾਰ ਮੁਕਦਮੇ ਦਰਜ ਹਨ ਅਤੇ ਦੋਸੀ ਜਸਕਰਨ ਸਿੰਘ ਉਰਫ ਰਾਹੁਲ ਦੇ ਖਿਲਾਫ ਐਨਡੀਪੀਐਸ ਐਕਟ ਅਧੀਨ ਹੀ ਤਿੰਨ ਮਾਮਲੇ ਪੰਜਾਬ ਦੇ ਅਲੱਗ ਅਲੱਗ ਥਾਣਿਆਂ ਅੰਦਰ ਦਰਜ ਹਨ।