ਸਿਹਤ ਵਿਭਾਗ ਬਠਿੰਡਾ ਵੱਲੋਂ ਮਨਾਇਆ ਜਾ ਰਿਹਾ ਵਿਸ਼ਵ ਆਬਾਦੀ ਪੰਦਰਵਾੜਾ: ਸਿਵਲ ਸਰਜਨ
ਅਸ਼ੋਕ ਵਰਮਾ
ਬਠਿੰਡਾ, 3 ਜੁਲਾਈ 2025 : ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਪ੍ਰਧਾਨਗੀ ਵਿੱਚ ਵਿਸ਼ਵ ਅਬਾਦੀ ਪੰਦਰਵਾੜੇ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਕਰਵਾਈ ਵਰਕਸ਼ਾਪ ਵਿੱਚ ਜਾਣਕਾਰੀ ਦਿੰਦਿਆ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਹਿਲੇ ਪੰਦਰਵਾੜੇ ਦੌਰਾਨ ਆਪਣੇ-ਆਪਣੇ ਏਰੀਏ ਦੇ ਯੋਗ ਪਰਿਵਾਰਾਂ ਨੂੰ ਫੈਮਲੀ ਪਲੈਨਿੰਗ ਦੇ ਪੱਕੇ ਸਾਧਨਾਂ ਜਿਵੇਂ ਨਲਬੰਦੀ ਅਤੇ ਨਸਬੰਦੀ ਕਰਾਉਣ ਲਈ ਪ੍ਰੇਰਿਤ ਕਰਨਾ ਹੈ । ਸਿਹਤ ਵਿਭਾਗ ਵਲੋਂ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਦੂਸਰੇ ਪੰਦਰਵਾੜੇ 11 ਜੁਲਾਈ ਤੋਂ 24 ਜੁਲਾਈ ਤੱਕ ਅਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਪਰਿਵਾਰ ਨਿਯੋਜਨ ਦੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਪੰਦਰਵਾੜੇ ਦੌਰਾਨ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਨਾਲ ਸਬੰਧਤ ਤਰੀਕੇ ਜਿਵੇਂ ਅੰਤਰਾ, ਛਾਇਆ, ਪੀ.ਪੀ.ਆਈ.ਯੂ.ਸੀ.ਡੀ ਅਤੇ ਨਲਬੰਦੀ/ਨਸਬੰਦੀ ਆਦਿ ਤਰੀਕੇ ਵੀ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਫੈਮਿਲੀ ਪਲੈਨਿੰਗ ਰਾਹੀਂ ਵੱਧਦੀ ਹੋਈ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ। ਜਿੱਥੇ ਇਸ ਨਾਲ ਪਰਿਵਾਰ ਆਰਥਿਕ ਤੌਰ ਤੇ ਮਜਬੂਤ ਹੋਣਗੇ ਉੱਥੇ ਹੀ ਦੇਸ਼ ਦੇ ਕੁਦਰਤੀ ਸਾਧਨਾਂ ਦੀ ਵੀ ਸੰਭਾਲ ਹੋਵੇਗੀ।