Sultanpur Lodhi ਵਿਖੇ ਵਿਸ਼ਾਲ ਰੈਲੀ ਤੇ ਰੋਸ ਵਿਖਾਵਾ ਕੀਤਾ ਜਾਵੇਗਾ : ਐਡਵੋਕੇਟ ਰਜਿੰਦਰ ਰਾਣਾ
ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਮਜ਼ਦੂਰ ਵਿਰੋਧੀ ਅਤੇ ਦੇਸ਼ ਵਿਰੋਧੀ ਫੈਸਲਿਆਂ ਖਿਲਾਫ ਹੋਵੇਗਾ ਪ੍ਰਦਰਸ਼ਨ- ਕਿਸਾਨ ਆਗੂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 4 ਜੁਲਾਈ 2025 : ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੇ ਆਗੂਆਂ ਵੱਲੋਂ ਹਰਜਿੰਦਰ ਸਿੰਘ ਰਾਣਾ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪ੍ਰਧਾਨਗੀ ਹੇਠ ਹੋਈ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮਜ਼ਦੂਰ ਵਿਰੋਧੀ, ਲੋਕ ਵਿਰੋਧੀ ਤੇ ਦੇਸ਼ ਵਿਰੋਧੀ ਫ਼ੈਸਲਿਆਂ ਖਿਲਾਫ ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੇ ਸੱਦੇ ਤਹਿਤ 9 ਜੁਲਾਈ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਕਿਸਾਨ ਯੂਨੀਅਨਾਂ ਦੇ ਸਾਂਝੇ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ , ਕੁਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਅਤੇ ਹੋਰ ਟਰੇਡ ਯੂਨੀਅਨ ਵੱਲੋਂ 9 ਜੁਲਾਈ ਨੂੰ ਸੁਲਤਾਨਪੁਰ ਲੋਧੀ ਦੇ ਬੱਸ ਸਟੈਂਡ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਦੀ ਕੀਤਾ ਗਿਆ ਹੈ। ਟਰੇਡ ਯੂਨੀਅਨਾਂ ਦਾ ਸਾਂਝਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਹੋਈ ਯੂਨੀਅਨ ਆਗੂਆਂ ਨੇ ਸਾਂਝੇ ਬਿਆਨ ਵਿਚ ਟਰੇਡ ਯੂਨੀਅਨਾਂ ਦੇ ਆਗੂਆਂ ਰਜਿੰਦਰ ਸਿੰਘ ਰਾਣਾ ਐਡਵੋਕੇਟ, ਰਸ਼ਪਾਲ ਸਿੰਘ, ਨਿਰਮਲ ਸਿੰਘ ਸ਼ੇਰਪੁਰ ਸੱਦਾ, ਬਲਦੇਵ ਸਿੰਘ ਕਾਮਰੇਡ, ਅਮਰਜੀਤ ਸਿੰਘ ਟਿੱਬਾ, ਪਰਸਨ ਲਾਲ ਭੋਲਾ, ਅਮਰੀਕ ਸਿੰਘ ਚਰਨਜੀਤ ਸਿੰਘ ਆਦਿ ਨੇ ਕਿਹਾ ਕਿ ਜਿਸ ਤਰ੍ਹਾਂ ਤੇਜ਼ੀ ਨਾਲ ਭਾਜਪਾ ਦੀ ਮੋਦੀ ਸਰਕਾਰ ਪਬਲਿਕ ਅਦਾਰਿਆਂ ਦਾ ਨਿੱਜੀਕਰਨ, ਅਜ਼ਾਦ ਤੇ ਨਿਰਪੱਖ ਸੰਸਥਾਵਾਂ ਦਾ ਭਗਵਾਂਕਰਨ ਅਤੇ ਦੇਸ਼ ਭਰ ਦੇ ਕੁਦਰਤੀ ਸੰਸਾਧਨ ਜਲ ਜੰਗਲ ਜ਼ਮੀਨ ਨੂੰ ਬਲਪੂਰਵਕ ਤਰੀਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ, ਉਸੇ ਤਰੀਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮਜ਼ਦੂਰਾਂ ਕਿਸਾਨਾਂ ਮੁਲਾਜ਼ਮਾਂ ਨਾਲ ਧ੍ਰੋਹ ਕਰ ਰਹੀ ਤੇ ਭਾਜਪਾ ਦੀਆਂ ਲੋਕ ਵਿਰੋਧੀ ਤੇ ਦੇਸ਼ ਵਿਰੋਧੀ ਆਰਥਿਕ ਨੀਤੀਆਂ ਨੂੰ ਲਾਗੂ ਕਰਨ ਵਿਚ ਮਗਨ ਹੈ।
ਇਸ ਮੌਕੇ ਐਡਵੋਕੇਟ ਰਜਿੰਦਰ ਸਿੰਘ ਰਾਣਾ, ਰਸ਼ਪਾਲ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ 9 ਜੁਲਾਈ ਦੇਸ਼ ਵਿਆਪੀ ਹੜਤਾਲ ਦੀਆਂ ਮੁੱਖ ਮੰਗਾਂ ਮਜ਼ਦੂਰ ਪੱਖੀ ਸਾਰੇ ਕਿਰਤ ਕਾਨੂੰਨਾਂ ਨੂੰ ਬਹਾਲ ਰੱਖਿਆ ਜਾਵੇ ਚਾਰ ਲੇਬਰ ਕੋਟ ਰੱਦ ਕੀਤੇ ਜਾਣ ਮਿਨੀਮਮ ਵੇਜ ਘੱਟੋ ਘੱਟ 26 ਹਜਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਦਿਹਾੜੀ 700 ਰੁਪਏ ਨਿਸ਼ਚਿਤ ਕੀਤੀ ਜਾਵੇ ਅੱਠ ਘੰਟੇ ਕੰਮ ਦਿਹਾੜੀ ਦਾ ਸਮਾਂ ਪਹਿਲੇ ਦੀ ਤਰ੍ਹਾਂ ਬਹਾਲ ਰੱਖਿਆ ਜਾਵੇ ਓਵਰ ਟਾਈਮ ਦਾ ਦੁਗਨੇ ਰੇਟ ਵਿੱਚ ਮਿਲਣਾ ਯਕੀਨੀ ਬਣਾਇਆ ਜਾਵੇ ਆਸ਼ਾ ਵਰਕਰ ਮੈਡੇ ਮੀਲ ਵਰਕਰ ਆਂਗਣਵਾੜੀ ਵਰਕਰ ਤੇ ਹੋਰ ਸਕੀਮ ਅਧਾਰਤ ਵਰਕਰਾਂ ਨੂੰ ਘੱਟੋ ਘੱਟ ਕੁਦਰਤ ਦੇ ਘੇਰ ਵਿੱਚ ਸ਼ਾਮਿਲ ਕੀਤਾ ਜਾਵੇ ਤੇ ਦਿਹਾੜੀ ਘੱਟੋ ਘੱਟ 700 ਪ੍ਰਤੀ ਦਿਨ ਕੀਤੀ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਕਾਮਰੇਡ, ਮਾਸਟਰ ਚਰਨ ਸਿੰਘ ਕੁਲ ਹਿੰਦ ਕਿਸਾਨ ਸਭਾ, ਸਾਧੂ ਸਿੰਘ, ਅਮਰਜੀਤ ਸਿੰਘ, ਮਨਜਿੰਦਰ ਕਮਲ, ਅਮਰਜੀਤ ਸਿੰਘ, ਸੁਰਜੀਤ ਸਿੰਘ ਠੱਠਾ, ਫੌਜਾ ਸਿੰਘ, ਮਹਿੰਗਾ ਸਿੰਘ, ਹਰਵੰਤ ਸਿੰਘ ਵੜੈਚ ਨੰਬਰਦਾਰ, ਆਦਿ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।