ਇਸ ਵਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ ਇਤਿਹਾਸਕ, ਜਾਣੋ ਕੀ ਹੋਵੇਗਾ ਖਾਸ ?
ਬੇਅਦਬੀ ਖ਼ਿਲਾਫ਼ ਕਾਨੂੰਨ ਲਿਆਉਣ ਦੀ ਤਿਆਰੀ
ਚੰਡੀਗੜ੍ਹ, 5 ਜੁਲਾਈ 2025: ਪੰਜਾਬ ਵਿੱਚ ਲੰਮੇ ਸਮੇਂ ਤੋਂ ਧਾਰਮਿਕ ਬੇਅਦਬੀ ਦੇ ਵਿਰੋਧ ਵਿੱਚ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਚੱਲ ਰਹੀ ਸੀ। ਹੁਣ, ਮਾਨ ਸਰਕਾਰ 10-11 ਜੁਲਾਈ 2025 ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਖ਼ਿਲਾਫ਼ ਵਿਸ਼ੇਸ਼ ਕਾਨੂੰਨ ਪਾਸ ਕਰਨ ਜਾ ਰਹੀ ਹੈ। ਇਹ ਕਦਮ ਪੰਜਾਬ ਦੇ ਲੋਕਾਂ ਦੀ ਲੰਮੀ ਚਿਰ ਦੀ ਮੰਗ ਨੂੰ ਪੂਰਾ ਕਰਨ ਵੱਲ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਲਿਆਉਣ ਲਈ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਇਤਿਹਾਸਕ ਫੈਸਲੇ ਨਾਲ ਪੰਜਾਬ ਵਿੱਚ ਧਾਰਮਿਕ ਸਤਿਕਾਰ ਦੀ ਰੱਖਿਆ ਹੋਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਲਈ ਕਾਨੂੰਨੀ ਪ੍ਰਬੰਧ ਹੋਣਗੇ।
ਇਹ ਵਿਸ਼ੇਸ਼ ਸੈਸ਼ਨ ਪੰਜਾਬ ਦੇ ਲੋਕਾਂ ਲਈ ਨਿਰਣਾਇਕ ਮੋੜ ਸਾਬਤ ਹੋਵੇਗਾ, ਜਿਸ ਵਿੱਚ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਤਰਜੀਹ ਦਿੰਦਿਆਂ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਦਾ ਫੈਸਲਾ ਕੀਤਾ ਹੈ।