ਵਾਲਮੀਕਿ ਆਗੂ ਬਲਰਾਮ ਬਾਲੂ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
'ਆਪ' ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ
ਸੁਖਮਿੰਦਰ ਭੰਗੂ
ਖੰਨਾ, (ਲੁਧਿਆਣਾ) 7, ਜੁਲਾਈ: 2025
ਖੰਨਾ ਵਿਖੇ ਆਮ ਆਦਮੀ ਪਾਰਟੀ ਨੂੰ ਇਕ ਵੱਡੀ ਸਿਆਸੀ ਸਫਲਤਾ ਹਾਸਿਲ ਹੋਈ ਹੈ ਜਦੋਂ ਖੰਨਾ ਤੋਂ ਵਾਲਮੀਕਿ ਸਮਾਜ ਦਾ ਵੱਡਾ ਆਗੂ ਬਲਰਾਮ ਬਾਲੂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ, ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਿਆ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਾਢੇ ਤਿੰਨ ਸਾਲ ਪੂਰੇ ਹੋਣ ਤੇ ਸਰਕਾਰ ਦੇ ਕੰਮਕਾਜ ਨੂੰ ਦੇਖਦੇ ਹੋਏ ਲੋਕ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਹਲਕਾ ਖੰਨਾ ਦੇ ਪ੍ਰਤੀ ਲੋਕਾਂ ਦੇ ਪਿਆਰ ਅਤੇ ਜਜ਼ਬੇ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ। ਅੱਜ ਖੰਨਾ ਹਲਕੇ ਦੇ ਵਿੱਚ ਸ੍ਰੀ ਬਲਰਾਮ ਬਾਲੂ ਜਿਹੜੇ ਕਿ ਵਾਲਮੀਕਿ ਸਮਾਜ ਤੋਂ ਆਉਂਦੇ ਹਨ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੱਖਿਆ ਹੈ। ਮੇਰੇ ਨਾਲ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਵੀ ਬਲਰਾਮ ਬਾਲੂ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਨੂੰ ਸ਼ਾਮਲ ਕਰਵਾਉਣ ਲਈ ਪਹੁੰਚੇ ਹਨ।
ਬਲਰਾਮ ਬਾਲੂ ਅਤੇ ਉਸ ਦੇ ਸਾਥੀਆਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ, ਇਨਸਾਫ, ਇਮਾਨਦਾਰੀ ਅਤੇ ਵਿਕਾਸ ਉੱਤੇ ਕੇਂਦਰਤ ਦ੍ਰਿਸ਼ਟੀਕੋਣ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਅਸਲ ਬਦਲਾਅ ਦੀ ਨਿਸ਼ਾਨੀ ਹਨ।
ਆਮ ਆਦਮੀ ਪਾਰਟੀ ਨੇ ਬਲਰਾਮ ਬਾਲੂ ਅਤੇ ਉਸ ਦੇ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ ਅਤੇ ਭਵਿੱਖ ਵਿੱਚ ਉਨ੍ਹਾਂ ਨਾਲ ਮਿਲ ਕੇ ਲੋਕ ਸੇਵਾ ਨੂੰ ਹੋਰ ਮਜ਼ਬੂਤ ਕਰਨ ਦਾ ਵਾਅਦਾ ਕੀਤਾ।
ਇਹ ਸ਼ਾਮਿਲ ਹੋਣਾ ਨਿਰਸੰਦੇਹ ਪਾਰਟੀ ਦੀ ਜੜ੍ਹਾਂ ਨੂੰ ਹੋਰ ਮਜ਼ਬੂਤੀ ਦੇਵੇਗਾ ਅਤੇ ਇਲਾਕੇ ਵਿੱਚ ਵਿਕਾਸ ਅਤੇ ਜਵਾਬਦੇਹ ਸਰਕਾਰ ਵੱਲ ਇੱਕ ਹੋਰ ਕਦਮ ਹੋਵੇਗਾ।