SSP ਪਟਿਆਲਾ ਵਰੁਣ ਸ਼ਰਮਾਂ ਲੋਕਾਂ ਨਾਲ ਗੱਲਬਾਤ ਕਰਦੇ ਹੋਏ
ਦੀਦਾਰ ਗੁਰਨਾ
ਪਟਿਆਲਾ 8 ਜੁਲਾਈ 2025 : ਪਟਿਆਲਾ ਪੁਲਿਸ ਵੱਲੋਂ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਇੱਕ ਸਰਾਹਣਯੋਗ ਉਪਰਾਲਾ ਕੀਤਾ ਗਿਆ ਹੈ ,ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਆਪਣੇ ਦਫ਼ਤਰ ਵਿੱਚ ਨਿੱਜੀ ਤੌਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ ਅਤੇ ਸਥਾਨਕ ਪੱਧਰ 'ਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ , ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਆਪਣੇ ਮੁੱਦੇ ਜਿਵੇਂ ਕਿ ਜ਼ਮੀਨੀ ਵਿਵਾਦ, ਘਰੇਲੂ ਹਿੰਸਾ, ਧਮਕੀਆਂ, ਧੋਖਾਧੜੀ ਅਤੇ ਹੋਰ ਕਈ ਕਿਸਮ ਦੀਆ ਸ਼ਿਕਾਇਤਾਂ ਰੱਖੀਆਂ , ਐਸ.ਐਸ.ਪੀ ਨੇ ਹਰੇਕ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ, ਸਮਝਿਆ ਅਤੇ ਉਚਿਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸਾਰੇ ਮਾਮਲਿਆਂ ਦੀ ਜਾਂਚ ਨਿਰਪੱਖਤਾ ਅਤੇ ਤੇਜ਼ੀ ਨਾਲ ਕੀਤੀ ਜਾਵੇ ,ਇਸ ਮੌਕੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ