ਲੁਧਿਆਣਾ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਅਕਾਲੀ ਦਲ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ
- ਰਣਜੀਤ ਸਿੰਘ ਢਿੱਲੋਂ ਇਸ ਕਮੇਟੀ ਦੇ ਕਨਵੀਨਰ ਹੋਣਗੇ
- ਲੁਧਿਆਣਾ ਸ਼ਹਿਰੀ ਅਤੇ ਲੁਧਿਆਣਾ ਦਿਹਾਤੀ ਦੇ ਦੋਵੇਂ ਪ੍ਰਧਾਨ ਅਤੇ ਲੁਧਿਆਣਾ ਜਿਲੇ ਦੇ ਸਾਰੇ ਹਲਕਾ ਇੰਚਾਰਜ਼ ਕਮੇਟੀ ਦੇ ਮੈਂਬਰ ਹੋਣਗੇ।
ਚੰਡੀਗੜ੍ਹ,8 ਜੁਲਾਈ 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ ਮਿਤੀ 15 ਜੁਲਾਈ ਨੂੰ ਲੁਧਿਆਣਾ ਵਿੱਚ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਪਾਰਟੀ ਦੇ ਲੁਧਿਆਣਾ ਜਿਲੇ ਨਾਲ ਸਬੰਧਤ ਆਗੂਆਂ ਦੀ ਇੱਕ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੈ।
ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਮੇਟੀ ਦੇ ਕਨਵੀਨਰ ਮੈਂਬਰ ਕੋਰ ਕਮੇਟੀ ਸ. ਰਣਜੀਤ ਸਿੰਘ ਢਿੱਲੋਂ ਨੂੰ ਬਣਾਇਆ ਗਿਆ ਹੈ ਅਤੇ ਇਸ ਵਿੱਚ ਲੁਧਿਆਣਾ ਸ਼ਹਿਰੀ ਅਤੇ ਲੁਧਿਆਣਾ ਦਿਹਾਤੀ ਦੇ ਦੋਵੇਂ ਪ੍ਰਧਾਨ ਅਤੇੇ ਜਿਲਾ ਲੁਧਿਆਣਾ ਦੇ ਸਾਰੇ ਹਲਕਾ ਇੰਚਾਰਜ਼ ਸ਼ਾਮਲ ਹੋਣਗੇ। ਇਹ ਕਮੇਟੀ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰੇਗੀ ਅਤੇ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਸਾਰੇ ਪ੍ਰਬੰਧ ਕਰੇਗੀ।