ਸਿਹਤ ਬੀਮਾ ਯੋਜਨਾ ਰਾਹੀਂ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗੀ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਸੇਵਾ : ਡਾ. ਜਮੀਲ ਉਰ ਰਹਿਮਾਨ
* ਆਧਾਰ ਕਾਰਡ ਤੇ ਆਧਾਰਿਤ ਯੋਜਨਾ ਨਾਲ ਹੋਵੇਗਾ 10 ਲੱਖ ਦਾ ਮੁਫਤ ਇਲਾਜ
* ਕਿਹਾ, ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਪ੍ਰਦਾਨ ਕਰ ਰਿਹਾ
ਮਾਲੇਰਕੋਟਲਾ 09 ਜੁਲਾਈ 2025 - ਆਮ ਆਦਮੀ ਪਾਰਟੀ ਨੇ ਹਮੇਸ਼ਾ ਲੋਕਾਂ ਨੂੰ ਨਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਵਾਂ ਪ੍ਰਦਾਨ ਕਰਨ ਤੇ ਧਿਆਨ ਕੇਂਦਰਿਤ ਕੀਤਾ ਹੈ। ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸਰਕਾਰ ਦੇ ਠੋਸ ਕਦਮਾਂ ਸਦਕੇ ਪੰਜਾਬ ਸਿਹਤ ਦੇ ਖੇਤਰ ਵਿੱਚ ਨਵੀਂ ਇਬਾਰਤਾਂ ਲਗਾਤਾਰ ਲਿਖ ਰਿਹਾ ਹੈ, ਹੁਣ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਪੰਜਾਬ ਦੀ ਅਵਾਮ ਨੂੰ 10 ਲੱਖ ਤੱਕ ਮੁ਼ਫ਼ਤ ਸਿਹਤ ਸਹੂਲਤਾਵਾਂ ਬਿਨ੍ਹਾਂ ਕਿਸੇ ਪੱਖਪਾਤ ਤੋਂ ਪ੍ਰਾਪਤ ਹੋਣਗੀਆਂ। ਉਹਨਾਂ ਦੱਸਿਆ ਕਿ ਇਸ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰੇਕ ਵਰਗ ਦੇ ਕੁੱਲ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।
ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾਂ ਤਹਿਤ ਕੋਈ ਨੀਲਾ, ਪੀਲਾ ਕਾਰਡ ਨਹੀਂ ਦੇਖਿਆ ਜਾਵੇਗਾ ਅਤੇ ਸਾਰੇ ਪੰਜਾਬ ਵਾਸੀ ਸਿਰਫ ਆਧਾਰ ਕਾਰਡ ਤੇ ਵੋਟਰ ਕਾਰਡ ਦੇ ਆਧਾਰ ਤੇ ਹੀ ਆਪਣਾ ਇਲਾਜ ਕਰਵਾ ਸਕਣਗੇ। ਆਮ ਆਦਮੀ ਪਾਰਟੀ ਵੱਲੋਂ ਇਹ ਲੋਕ ਭਲਾਈ ਸਕੀਮ ਜਲਦ ਹੀ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਬਣੇਗਾ।
ਉਹਨਾਂ ਕਿਹਾ ਕਿ ਇਸ ਸਿਹਤ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਹੁਣ ਭਾਰਤ ਦਾ ਪਹਿਲਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਪ੍ਰਦਾਨ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਆਮਦਨ ਹੱਦ ਨਹੀਂ ਹੈ ਅਤੇ ਪੰਜਾਬ ਦਾ ਹਰ ਨਾਗਰਿਕ ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ ਇਸ ਮੁਫ਼ਤ ਸਿਹਤ ਸੰਭਾਲ ਦਾ ਹੱਕਦਾਰ ਹੋਵੇਗਾ ।